Global Awareness News

Awareness is Power: Know the World

ਐਸ.ਆਈ.ਆਰ. ਤਹਿਤ ਹਲਕਾ ਪੱਧਰੀ ਮਾਸਟਰ ਟ੍ਰੇਨਰਾਂ, ਸੁਪਰਵਾਈਜ਼ਰਾਂ ਤੇ ਤਕਨੀਕੀ ਸਟਾਫ਼ ਨੂੰ ਦਿੱਤੀ ਸਿਖ਼ਲਾਈ

ਐਸ.ਆਈ.ਆਰ. ਤਹਿਤ ਹਲਕਾ ਪੱਧਰੀ ਮਾਸਟਰ ਟ੍ਰੇਨਰਾਂ, ਸੁਪਰਵਾਈਜ਼ਰਾਂ ਤੇ ਤਕਨੀਕੀ ਸਟਾਫ਼ ਨੂੰ ਦਿੱਤੀ ਸਿਖ਼ਲਾਈ

ਜਲੰਧਰ, 15 ਜੂਨ : ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਤਹਿਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਹਲਕਾ ਪੱਧਰੀ ਮਾਸਟਰ ਟ੍ਰੇਨਰਾਂ, ਸੁਪਰਵਾਈਜ਼ਰਾਂ ਅਤੇ ਹੋਰ ਤਕਨੀਕੀ ਸਟਾਫ਼ ਸਮੇਤ 400 ਤੋਂ ਵੱਧ ਅਮਲੇ ਨੂੰ ਸਿਖ਼ਲਾਈ ਪ੍ਰਦਾਨ ਕੀਤੀ ਗਈ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੋ ਦਿਨਾਂ ਸਿਖ਼ਲਾਈ ਸੈਸ਼ਨ ਦੌਰਾਨ ਮਾਸਟਰ ਟ੍ਰੇਨਰਾਂ ਨੇ ਹਲਕਾ ਪੱਧਰੀ ਮਾਸਟਰ ਟ੍ਰੇਨਰਾਂ, ਸੁਪਰਵਾਈਜ਼ਰਾਂ ਅਤੇ ਹੋਰ ਤਕਨੀਕੀ ਸਟਾਫ਼ ਨੂੰ ਐਸ.ਆਈ.ਆਰ. ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਸਹੀ ਤਰੀਕੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਫਾਰਮ ਵਿੱਚ ਭਰੇ ਜਾਣ ਵਾਲੇ ਵੇਰਵਿਆਂ, ਲੜੀਂਦੇ ਦਸਤਾਵੇਜ਼ਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਗਿਆ।

ਸਿਖ਼ਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਸੁਪਰਵਾਈਜ਼ਰਾਂ ਨੂੰ ਆਪਣੇ-ਆਪਣੇ ਸੈਕਟਰਾਂ ਵਿੱਚ ਬੀ.ਐਲ.ਓਜ਼ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਐਸ.ਆਈ.ਆਰ. ਦੇ ਕੰਮ ਨੂੰ ਸ਼ੁੱਧਤਾ ਤੇ ਪਾਰਦਰਸ਼ਤਾ ਨਾਲ ਮੁਕੰਮਲ ਕਰਵਾਉਣ ਦੀ ਹਦਾਇਤ ਕੀਤੀ।

ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਪ੍ਰਕਿਰਿਆ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਲਕਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ 20 ਜੂਨ ਤੱਕ ਬੀ.ਐਲ.ਓਜ਼ ਅਤੇ ਬੀ.ਐਲ.ਏਜ਼ ਨੂੰ ਸਿਖ਼ਲਾਈ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦਾ ਉਦੇਸ਼ ਵੋਟਰ ਸੂਚੀ ਨੂੰ ਸੌ ਫੀਸਦੀ ਸ਼ੁੱਧ ਕਰਨਾ ਹੈ।

ਟ੍ਰੇਨਿੰਗ ਸੈਸ਼ਨ ਵਿੱਚ ਸੁਪਰਵਾਈਜ਼ਰਾਂ ਦੇ ਸ਼ੰਕੇ ਦੂਰ ਕਰਨ ਦੇ ਨਾਲ-ਨਾਲ ਫੀਲਡ ਪੱਧਰ ‘ਤੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀ ਵਿਹਾਰਕ ਜਾਣਕਾਰੀ ਵੀ ਮੁਹੱਈਆ ਕਰਵਾਈ ਗ

ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਸੁਪਰਵਾਈਜ਼ਰ ਤੇ ਹੋਰ ਸਟਾਫ਼ ਮੌਜੂਦ ਸੀ।