Global Awareness News

Awareness is Power: Know the World

ਏਪੀਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਦੇ ਬੈਚਲਰ ਆਫ ਫਿਜੀਓਥੈਰਪੀ ਤੀਜੇ ਸਾਲ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚ ਹਾਸਿਲ ਕੀਤੇ ਉੱਚ ਸਥਾਨ

ਏਪੀਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਦੇ ਬੈਚਲਰ ਆਫ ਫਿਜੀਓਥੈਰਪੀ ਤੀਜੇ ਸਾਲ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚ ਹਾਸਿਲ ਕੀਤੇ ਉੱਚ ਸਥਾਨ

( KOROTANY ) ਏਪੀਜੇ ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਬੈਚਲਰ ਆਫ ਫਿਜੀਓਥੈਰਪੀ ਦੇ ਤੀਜੇ ਸਾਲ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਈਆਂ ਗਈਆਂ ਫਾਈਨਲ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਯੂਨੀਵਰਸਿਟੀ ਵਿੱਚ ਸ੍ਰੇਸ਼ਠ ਸਥਾਨ ਹਾਸਲ ਕੀਤੇ।
ਤੀਜੇ ਸਾਲ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਨੇ 858/ 1100 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਦੂਜੇ ਸਾਲ ਦੀ ਵਿਦਿਆਰਥਣ ਰਿਪਨਨੀਤ ਕੌਰ ਨੇ 580 / 800 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ। ਦੂਜੇ ਸਾਲ ਦੀ ਵਿਦਿਆਰਥਣ ਹਰਸ਼ੀਆ ਸਚਦੇਵਾ ਨੇ 579/ 800 ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।

​ਪ੍ਰਿੰਸੀਪਲ ਡਾ. ਨੀਰਜਾ ਢੀਂਗਰਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਖ਼ਤ ਮਿਹਨਤ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ। ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਨ ਲਈ ਉਨ੍ਹਾ ਨੇ ਵਿਭਾਗ ਦੇ ਮੁਖੀ ਸ੍ਰੀ ਨੀਰਜ ਕਤਿਆਲ ਅਤੇ ਮੈਡਮ ਨਿਤਿਕਾ ਗੁਪਤਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਵਿਦਿਆਰਥੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਰਹਿਣ।