ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਵੱਡੇ ਫੈਸਲੇ…
( KOROTANY ) ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸੂਬੇ ਦੇ ਵਿਕਾਸ ਅਤੇ ਲੋਕ ਹਿੱਤ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਆਗਾਮੀ ਝੋਨੇ ਦੇ ਸੀਜ਼ਨ (2026-27) ਦੌਰਾਨ ਕਿਸਾਨਾਂ ਦੀ ਫਸਲ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਯਕੀਨੀ ਬਣਾਉਣ ਲਈ ‘ਕਸਟਮ ਮਿਲਿੰਗ ਪਾਲਿਸੀ’, ‘ਟਰਾਂਸਪੋਰਟੇਸ਼ਨ ਪਾਲਿਸੀ’ ਅਤੇ ‘ਲੇਬਰ ਤੇ ਕਾਰਟੇਜ ਪਾਲਿਸੀ’ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਮੰਡੀਆਂ ਵਿੱਚੋਂ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਦਿਆਂ ਚਮਕੌਰ ਸਾਹਿਬ, ਮਾਲੇਰਕੋਟਲਾ ਅਤੇ ਧੂਰੀ ਦੇ ਹਸਪਤਾਲਾਂ ਲਈ ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ ਬਹਾਲੀ ਕੀਤੀ ਗਈ।
ਇਸ ਦੇ ਨਾਲ ਹੀ 80 ਮੈਡੀਕਲ ਅਫ਼ਸਰਾਂ (ਡੈਂਟਲ) ਦੀਆਂ ਖਾਲੀ ਅਸਾਮੀਆਂ ਭਰਨ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ, ਤਾਂ ਜੋ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲ ਸਕਣ।

More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ
ਪੰਜਾਬ – ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਐਲਪੀਯੂ ਵਿੱਚ ਹੰਗਾਮਾ: ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਗਾ ਦਿੱਤੀ, ਐਂਟਰੀ ਗੇਟ ਤੋੜਨ ਦੀ ਕੋਸ਼ਿਸ਼ ਕੀਤੀ; ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ