Global Awareness News

Awareness is Power: Know the World

ਬਟਾਲਾ ਨੇੜੇ ਰਵਨੀਤ ਬਿੱਟੂ ‘ਤੇ ਹਮਲਾ, ਸਾਬਕਾ ਕੇਂਦਰੀ ਰਾਜ ਮੰਤਰੀ ਨੇ ਬਚਾਅ ਲਈ ਘਰ ‘ਚ ਲਈ ਪਨਾਹ

ਬਟਾਲਾ ਨੇੜੇ ਰਵਨੀਤ ਬਿੱਟੂ ‘ਤੇ ਹਮਲਾ, ਸਾਬਕਾ ਕੇਂਦਰੀ ਰਾਜ ਮੰਤਰੀ ਨੇ ਬਚਾਅ ਲਈ ਘਰ ‘ਚ ਲਈ ਪਨਾਹ

ਬਟਾਲਾ ਨੇੜੇ ਰਵਨੀਤ ਬਿੱਟੂ ‘ਤੇ ਹਮਲਾ, ਸਾਬਕਾ ਕੇਂਦਰੀ ਰਾਜ ਮੰਤਰੀ ਨੇ ਬਚਾਅ ਲਈ ਘਰ ‘ਚ ਲਈ ਪਨਾਹ

ਸੁਰੱਖਿਆ ਪੱਖ ਤੋਂ ਉਹਨਾਂ ਨੂੰ ਸੁਰੱਖਿਆ ਕਰਮਚਾਰੀਆਂ ਨੇ ਇੱਕ ਘਰ ਵਿੱਚ ਸੁਰੱਖਿਅਤ ਬਿਠਾਇਆ ਹੋਇਆ ਹੈ। ਰਵਨੀਤ ਬਿੱਟੂ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੇ ਸੀ ਅਤੇ ਉਨ੍ਹਾਂ ਨੇ ਰਸਤੇ ਵਿੱਚ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਵਿਖੇ ਨਤਮਸਤਕ ਵੀ ਹੋਣਾ ਸੀ । ਬਿੱਟੂ ਨੇ ਦੋਸ਼ ਲਗਾਇਆ ਹੈ ਕਿ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਪਠਾਨਕੋਟ ਜਾਂਦੇ ਸਮੇਂ ਘਸੀਟਪੁਰਾ ਅੱਡੇ ਨੇੜੇ ਆਮ ਆਦਮੀ ਪਾਰਟੀ ਦੇ ਆਗੂ ਜੋਬਨ ਰੰਧਾਵਾ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਦੇ ਸਮਰਥਕਾਂ ਵੱਲੋਂ ਉਨ੍ਹਾਂ ਦੇ ਕਾਫਲੇ ‘ਤੇ ਆਂਡੇ ਅਤੇ ਟਮਾਟਰ ਸੁੱਟੇ ਗਏ। ਬਿੱਟੂ ਅਨੁਸਾਰ, ਘਟਨਾ ਦੌਰਾਨ ਉਨ੍ਹਾਂ ਨੇ ਹਾਈਵੇ ‘ਤੇ ਗੱਡੀ ਰੋਕ ਕੇ ਨੇੜਲੇ ਇੱਕ ਘਰ ਵਿੱਚ ਦਾਖਲ ਹੋ ਕੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।

ਪਠਾਨਕੋਟ ਜਾਂਦੇ ਸਮੇਂ ਵਾਪਰੀ ਘਟਨਾ

ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਉਹ ਅੱਜ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਦਾ ਕਾਫਲਾ ਘਸੀਟਪੁਰਾ ਅੱਡੇ ਨੇੜੇ ਪਹੁੰਚਿਆ ਤਾਂ ਉੱਥੇ ਹਾਈਵੇ ‘ਤੇ ਸਥਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਬਨ ਰੰਧਾਵਾ ਦੇ ਦਫ਼ਤਰ ਨੇੜੇ ਕੁਝ ਵਰਕਰ ਪਹਿਲਾਂ ਤੋਂ ਮੌਜੂਦ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਕਾਫਲਾ ਹਾਈਵੇ ‘ਤੇ ਪਹੁੰਚਦੇ ਹੀ ਵਰਕਰਾਂ ਵੱਲੋਂ ਆਂਡਿਆਂ ਅਤੇ ਟਮਾਟਰਾਂ ਨਾਲ ਹਮਲਾ ਕਰ ਦਿੱਤਾ ਗਿਆ।

ਬਿੱਟੂ ਨੇ ਦੋਸ਼ ਲਗਾਇਆ ਕਿ ਇਸ ਦੌਰਾਨ ਕੁਝ ਹਮਲਾਵਰ ਹਥਿਆਰਾਂ ਨਾਲ ਲੈਸ ਵੀ ਸਨ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਪੁਲਿਸ ਜਾਂਚ ਅਤੇ ਸੁਤੰਤਰ ਪੁਸ਼ਟੀ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਦੋ ਵਿਅਕਤੀਆਂ ਨੂੰ ਹਿਰਾਸਤ ‘ਚ ਲੈਣ ਦਾ ਦਾਅਵਾ

ਰਵਨੀਤ ਸਿੰਘ ਬਿੱਟੂ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੀ ਸੁਰੱਖਿਆ ਟੀਮ ਵੱਲੋਂ ਹਮਲੇ ਵਿੱਚ ਸ਼ਾਮਲ ਦੱਸੇ ਜਾ ਰਹੇ ਦੋ ਵਿਅਕਤੀਆਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਡੀਜੀਪੀ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

‘ਆਪ’ ਸਰਕਾਰ ‘ਤੇ ਨਿਸ਼ਾਨਾ

ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਇੰਨੀ ਡਰੀ ਹੋਈ ਹੈ ਕਿ ਰਾਹ ਜਾਂਦੇ ਲੋਕਾਂ ‘ਤੇ ਵੀ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਆਉਣ ਵਾਲੇ ਸਮੇਂ ਵਿੱਚ ਇਸ ਦਾ ਜਵਾਬ ਦੇਵੇਗੀ।

ਇਹ ਘਟਨਾ ਉਸ ਸਮੇਂ ਵਾਪਰੀ ਦੱਸੀ ਜਾ ਰਹੀ ਹੈ ਜਦੋਂ ਰਵਨੀਤ ਸਿੰਘ ਬਿੱਟੂ ਨਸ਼ਿਆਂ ਖ਼ਿਲਾਫ਼ ਅਭਿਆਨ ਵਿੱਚ ਸ਼ਾਮਲ ਹੋਣ ਲਈ ਪਠਾਨਕੋਟ ਜਾ ਰਹੇ ਸਨ। ਘਟਨਾ ਸਬੰਧੀ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਅਤੇ ਜਾਂਚ ਦੇ ਵੇਰਵਿਆਂ ਦੀ ਉਡੀਕ ਹੈ।

ਉਧਰ ਆਮ ਆਦਮੀ ਪਾਰਟੀ ਦੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਜੋਬਨ ਰੰਧਾਵਾ ਨੇ ਕਿਹਾ ਕਿ ਉਹਨਾਂ ਨੇ ਕਾਫਲੇ ‘ਚ ਜਾ ਰਹੇ ਭਾਜਪਾ ਆਗੂ ਸੰਦੀਪ ਪਾਠਕ ਦਾ ਵਿਰੋਧ ਕੀਤਾ ਸੀ ਨਾ ਕਿ ਰਵਨੀਤ ਬਿੱਟੂ ਦਾ।