ਦਿਲ ਕੰਬਾਊ ਘਟਨਾ: ਪਤੀ ਨੇ ਸੁੱਤੇ ਪਏ ਪਤਨੀ ਅਤੇ ਤਿੰਨ ਮਾਸੂਮ ਬੱਚਿਆਂ ਨੂੰ ਕੁਹਾੜੀ ਨਾਲ ਵੱਢਿਆ
( KOROTANY) ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਵਿਚ ਸ਼ਨੀਵਾਰ ਸਵੇਰੇ ਪਤਨੀ ਅਤੇ ਤਿੰਨ ਬੱਚਿਆਂ ਦੀ ਕੁਹਾੜੀ ਨਾਲ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਇਸ ਘਟਨਾ ਨੂੰ ਪਰਿਵਾਰਕ ਵਿਵਾਦ ਦਾ ਨਤੀਜਾ ਦੱਸਿਆ ਹੈ। ਪੁਲਿਸ ਅਧਿਕਾਰੀ ਆਨੰਦ ਕਲਾਦਗੀ ਨੇ ਦੱਸਿਆ ਕਿ 28 ਸਾਲਾ ਕਥਿਤ ਦੋਸ਼ੀ ਨੇ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਦੀ ਉਸ ਸਮੇਂ ਕੁਹਾੜੀ ਨਾਲ ਹੱਤਿਆ ਕਰ ਦਿੱਤੀ ਜਦੋਂ ਉਹ ਸੁੱਤੇ ਪਏ ਸਨ।
ਬੱਚਿਆਂ ਦੀ ਉਮਰ ਸੱਤ, ਚਾਰ ਅਤੇ ਇਕ ਸਾਲ ਸੀ। ਪਤੀ-ਪਤਨੀ ਵਿਚਕਾਰ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਕ ਸਾਲ ਪਹਿਲਾਂ, ਕਥਿਤ ਦੋਸ਼ੀ ਦੀ ਪਤਨੀ ਨੇ ਪੁਲਿਸ ਸਟੇਸ਼ਨ ਵਿਚ ਪਤੀ ਖ਼ਿਲਾਫ਼ ਤੰਗ-ਪਰੇਸ਼ਾਨ ਕਰਨ ਦਾ ਮਾਮਲਾ ਦਰਜ ਕਰਵਾਇਆ ਸੀ। ਸ਼ੁੱਕਰਵਾਰ ਨੂੰ ਵੀ ਦੋਹਾਂ ਵਿਚਕਾਰ ਵਿਵਾਦ ਹੋਇਆ ਸੀ।
ਇਸ ਤੋਂ ਬਾਅਦ ਮੁਲਜ਼ਮ ਦੇ ਸਹੁਰੇ ਘਰ ਵਾਲਿਆਂ ਨੇ ਉਸ ਨੂੰ ਘਰ ਦੇ ਵਿਵਾਦ ਖ਼ਤਮ ਕਰਨ ਦੀ ਸਲਾਹ ਦਿੱਤੀ ਸੀ। ਸਹੁਰੇ ਪੱਖ ਦੇ ਲੋਕਾਂ ਦੇ ਜਾਣ ਤੋਂ ਬਾਅਦ ਰਾਤ ਨੂੰ ਫਿਰ ਪਤੀ-ਪਤਨੀ ਵਿਚਕਾਰ ਵਿਵਾਦ ਹੋਇਆ। ਇਸ ਤੋਂ ਬਾਅਦ ਸਾਰੇ ਸੌਂ ਗਏ। ਜਦੋਂ ਪੂਰਾ ਪਰਿਵਾਰ ਸੌਂ ਗਿਆ ਤਾਂ ਮੁਲਜ਼ਮ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।

More Related Stories
ਹਸਪਤਾਲਾਂ ‘ਚ 10 ਗੁਣਾ ਕੀਮਤ ‘ਤੇ ਦਵਾਈ ਵੇਚਣਾ ‘ਕਤਲੇਆਮ’ : ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕੀਤੀ ਸਖ਼ਤ ਟਿੱਪਣੀ
ਪ੍ਰਧਾਨ ਮੰਤਰੀ ਮੋਦੀ ਨੇ ਗਿਆਨੇਸ਼ ਕੁਮਾਰ ‘ਤੇ ਦਬਾਅ ਪਾਇਆ, ਉਨ੍ਹਾਂ ਨੂੰ ਨੈਤਿਕ ਆਧਾਰ ‘ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ;
ਪੰਜਾਬ – ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਐਲਪੀਯੂ ਵਿੱਚ ਹੰਗਾਮਾ: ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਗਾ ਦਿੱਤੀ, ਐਂਟਰੀ ਗੇਟ ਤੋੜਨ ਦੀ ਕੋਸ਼ਿਸ਼ ਕੀਤੀ; ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ