Global Awareness News

Awareness is Power: Know the World

ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਅੱਜ ਬਟਾਲਾ ਵਿਖੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਅੱਜ ਬਟਾਲਾ ਵਿਖੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

( KOROTANY ) ਬਟਾਲਾ, 11 ਅਕਤੂਬਰ : ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਐਤਵਾਰ ਨੂੰ ਦੀਨਾਨਗਰ ਅਤੇ ਬਟਾਲਾ ਵਿਖੇ ਲੱਗਣ ਵਾਲੇ ਖੁੱਲ੍ਹੀ ਸੁਣਵਾਈ ਕੈਂਪਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਇਨ੍ਹਾਂ ਕੈਂਪਾਂ ਦਾ ਉਦੇਸ਼ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਕਮਿਸ਼ਨ ਦੇ ਮੈਂਬਰ ਸਾਹਮਣੇ ਰੱਖਣ ਦਾ ਮੌਕਾ ਪ੍ਰਦਾਨ ਕਰਨਾ ਹੈ।

ਨਿਰਧਾਰਤ ਪ੍ਰੋਗਰਾਮ ਅਨੁਸਾਰ, ਜਤਿੰਦਰ ਸਿੰਘ ਸ਼ੰਟੀ ਐੱਸ.ਐੱਸ.ਐੱਮ. ਕਾਲਜ, ਦੀਨਾਨਗਰ ਵਿਖੇ ਲੱਗਣ ਵਾਲੇ ਖੁੱਲ੍ਹੀ ਸੁਣਵਾਈ ਕੈਂਪ ਵਿੱਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸੁਣਨਗੇ।

ਇਸ ਤੋਂ ਬਾਅਦ ਕਾਮਧੇਨੂ ਗਊਸ਼ਾਲਾ, ਸਮਾਧ ਰੋਡ, ਬਟਾਲਾ ਵਿਖੇ ਦੂਜਾ ਖੁੱਲ੍ਹੀ ਸੁਣਵਾਈ ਕੈਂਪ ਲਗਾਇਆ ਜਾਵੇਗਾ। ਇੱਥੇ ਵੀ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸਿੱਧੇ ਤੌਰ ’ਤੇ ਰੱਖਣ ਦਾ ਮੌਕਾ ਮਿਲੇਗਾ।

ਜਤਿੰਦਰ ਸਿੰਘ ਸ਼ੰਟੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਲਾਂ ਸਬੰਧੀ ਜਾਣਕਾਰੀ ਦੇਣ ਅਤੇ ਇਸ ਮੌਕੇ ਦਾ ਲਾਭ ਉਠਾਉਣ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਸ਼ਿਕਾਇਤਾਂ ਨਾਲ ਸਬੰਧਤ ਦਸਤਾਵੇਜ਼ ਵੀ ਨਾਲ ਲੈ ਕੇ ਆਉਣ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਅਗਲੀ ਕਾਰਵਾਈ ਸਬੰਧੀ ਵਿਚਾਰ ਕਰਨ ਵਿੱਚ ਸਹੂਲਤ ਮਿਲ ਸਕੇ।