Global Awareness News

Awareness is Power: Know the World

Big News : ਦੇਸ਼ ਦੇ ਇਨ੍ਹਾਂ ਛੇ ਸੂਬਿਆਂ ‘ਚ ਬਦਲੇ ਰਾਜਪਾਲ, ਰਾਸ਼ਟਰਪਤੀ ਨੇ ਦਿੱਤੇ ਨਿਯੁਕਤੀ ਦੇ ਆਦੇਸ਼; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Big News : ਦੇਸ਼ ਦੇ ਇਨ੍ਹਾਂ ਛੇ ਸੂਬਿਆਂ ‘ਚ ਬਦਲੇ ਰਾਜਪਾਲ, ਰਾਸ਼ਟਰਪਤੀ ਨੇ ਦਿੱਤੇ ਨਿਯੁਕਤੀ ਦੇ ਆਦੇਸ਼; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

( KOROTANY ) ਡਿਜੀਟਲ ਡੈਸਕ, ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਛੇ ਰਾਜਾਂ ਲਈ ਰਾਜਪਾਲ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚੋਂ ਸਿੱਕਮ ਦੇ ਰਾਜਪਾਲ ਓਮ ਪ੍ਰਕਾਸ਼ ਮਾਥੁਰ ਨੂੰ ਕੇਰਲ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਕੇਰਲ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਤਾਮਿਲਨਾਡੂ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਬ੍ਰਿਜ ਮੋਹਨ ਰਾਮ ਨੂੰ ਓਡੀਸ਼ਾ ਦਾ ਰਾਜਪਾਲ, ਡਾ. ਸੁਧਾ ਯਾਦਵ ਨੂੰ ਕਰਨਾਟਕ ਦਾ ਰਾਜਪਾਲ, ਡਾ. ਢਾਲ ਸਿੰਘ ਬਿਸੇਨ ਨੂੰ ਉੱਤਰਾਖੰਡ ਦਾ ਰਾਜਪਾਲ ਅਤੇ ਦੁਸ਼ਯੰਤ ਗੌਤਮ ਨੂੰ ਸਿੱਕਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।