Global Awareness News

Awareness is Power: Know the World

Chief Election Commissioner Gyanesh Kumar ਵਿਰੁੱਧ ਕਾਰਵਾਈ ਨੂੰ ਤਿਆਰ ਲੋਕ ਸਭਾ ਸਪੀਕਰ

Chief Election Commissioner Gyanesh Kumar ਵਿਰੁੱਧ ਕਾਰਵਾਈ ਨੂੰ ਤਿਆਰ ਲੋਕ ਸਭਾ ਸਪੀਕਰ

( KOROTANY ) 23 ਅਕਤੂਬਰ, 2026 : ਦੇਸ਼ ਦੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਵਿਰੁੱਧ ਵਿਰੋਧੀ ਧਿਰ ਦੇ ਲਗਾਤਾਰ ਵਿਰੋਧ ਪ੍ਰਦਰਸ਼ਨਾਂ ਅਤੇ ਦੋਸ਼ਾਂ ਵਿਚਕਾਰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। ਸਪੀਕਰ ਓਮ ਬਿਰਲਾ ਨੇ ਵੀਰਵਾਰ ਨੂੰ ਸਪੱਸ਼ਟ ਕੀਤਾ ਹੈ ਕਿ ਜੇਕਰ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਲਈ ਸੰਸਦ ਵਿੱਚ ਕੋਈ ਨਵਾਂ ਮਹਾਂਦੋਸ਼ ਪ੍ਰਸਤਾਵ (ਮਤਾ) ਲਿਆਂਦਾ ਜਾਂਦਾ ਹੈ, ਤਾਂ ਸਥਾਪਿਤ ਨਿਯਮਾਂ ਅਤੇ ਸੰਵਿਧਾਨਕ ਪ੍ਰਕਿਰਿਆਵਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜਿਵੇਂ ਸੁਪਰੀਮ ਕੋਰਟ ਦੇ ਜੱਜ ਨੂੰ ਹਟਾਉਣ ਦੀ ਇੱਕ ਤੈਅ ਪ੍ਰਕਿਰਿਆ ਹੁੰਦੀ ਹੈ, ਉਸੇ ਤਰ੍ਹਾਂ ਚੋਣ ਕਮਿਸ਼ਨਰ ਲਈ ਵੀ ਸੰਵਿਧਾਨਕ ਨਿਯਮ ਲਾਗੂ ਹੁੰਦੇ ਹਨ ਅਤੇ ਸੰਸਦ ਵਿੱਚ ਮਤਾ ਆਉਣ ‘ਤੇ ਨਿਯਮਾਂ ਤਹਿਤ ਕਦਮ ਚੁੱਕੇ ਜਾਣਗੇ।

ਜ਼ਿਕਰਯੋਗ ਹੈ ਕਿ ਵਿਰੋਧੀ ਗਠਜੋੜ ਵੱਲੋਂ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਫ਼ੈਸਲਿਆਂ ਨੂੰ ਲੈ ਕੇ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਅਤੇ ਇਸ ਸਬੰਧ ਵਿੱਚ ਪਹਿਲਾਂ ਵੀ ਨੋਟਿਸ ਦਾਇਰ ਕੀਤੇ ਗਏ ਹਨ। ਹਾਲ ਹੀ ਵਿੱਚ ਮੀਡੀਆ ਰਿਪੋਰਟਾਂ ਵਿੱਚ ਚੋਣ ਕਮਿਸ਼ਨਰਾਂ ਦੇ ਅੰਦਰੂਨੀ ਮਤਭੇਦਾਂ ਨੂੰ ਲੈ ਕੇ ਦਾਅਵੇ ਕੀਤੇ ਗਏ ਸਨ, ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਸੀਈਸੀ ਨੂੰ ਹਟਾਉਣ ਦੀ ਮੰਗ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਵਿਰੋਧੀ ਧਿਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਇਸ ਮੁੱਦੇ ‘ਤੇ ਹੋਰ ਪ੍ਰਦਰਸ਼ਨਾਂ ਦੀ ਤਿਆਰੀ ਕੀਤੀ ਜਾ ਰਹੀ ਹੈ, ਜਦਕਿ ਸਪੀਕਰ ਦੇ ਇਸ ਬਿਆਨ ਤੋਂ ਬਾਅਦ ਸੰਸਦੀ ਰਾਜਨੀਤੀ ਵਿੱਚ ਗਰਮਾਹਟ ਆਉਣ ਦੇ ਪੂਰੇ ਆਸਾਰ ਹਨ।

ਦੇਸ਼ ਦੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਵਿਰੁੱਧ ਵਿਰੋਧੀ ਧਿਰ ਦੇ ਲਗਾਤਾਰ ਵਿਰੋਧ ਪ੍ਰਦਰਸ਼ਨਾਂ ਅਤੇ ਦੋਸ਼ਾਂ ਵਿਚਕਾਰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। ਸਪੀਕਰ ਓਮ ਬਿਰਲਾ ਨੇ ਵੀਰਵਾਰ ਨੂੰ ਸਪੱਸ਼ਟ ਕੀਤਾ ਹੈ ਕਿ ਜੇਕਰ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਲਈ ਸੰਸਦ ਵਿੱਚ ਕੋਈ ਨਵਾਂ ਮਹਾਂਦੋਸ਼ ਪ੍ਰਸਤਾਵ (ਮਤਾ) ਲਿਆਂਦਾ ਜਾਂਦਾ ਹੈ, ਤਾਂ ਸਥਾਪਿਤ ਨਿਯਮਾਂ ਅਤੇ ਸੰਵਿਧਾਨਕ ਪ੍ਰਕਿਰਿਆਵਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਵੇਂ ਸੁਪਰੀਮ ਕੋਰਟ ਦੇ ਜੱਜ ਨੂੰ ਹਟਾਉਣ ਦੀ ਇੱਕ ਤੈਅ ਪ੍ਰਕਿਰਿਆ ਹੁੰਦੀ ਹੈ, ਉਸੇ ਤਰ੍ਹਾਂ ਚੋਣ ਕਮਿਸ਼ਨਰ ਲਈ ਵੀ ਸੰਵਿਧਾਨਕ ਨਿਯਮ ਲਾਗੂ ਹੁੰਦੇ ਹਨ ਅਤੇ ਸੰਸਦ ਵਿੱਚ ਮਤਾ ਆਉਣ ‘ਤੇ ਨਿਯਮਾਂ ਤਹਿਤ ਕਦਮ ਚੁੱਕੇ ਜਾਣਗੇ।