ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ ‘ਤੇ ਦੁਕਾਨ ‘ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
( KOROTANY ) ਜਲੰਧਰ – ਬਟਾਲਾ ਦੇ ਜਲੰਧਰ ਰੋਡ ‘ਤੇ ਦਿਨ-ਦਿਹਾੜੇ ਫਾਇਰਿੰਗ ਦੀ ਘਟਨਾ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ। ਜਾਣਕਾਰੀ ਮੁਤਾਬਕ ਜਲੰਧਰ ਰੋਡ ਸਥਿਤ ਸ਼ਰਮਾ ਕਾਰ ਸ਼ਿੰਗਾਰ ਦੀ ਦੁਕਾਨ ‘ਤੇ ਦੋ ਨੌਜਵਾਨਾਂ ਨੇ ਫਾਇਰਿੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਦੁਕਾਨ ‘ਤੇ ਦੋ ਫਾਇਰ ਕੀਤੇ। ਇਸ ਦੌਰਾਨ ਦੁਕਾਨ ਦੇ ਕਾਊਂਟਰ ‘ਤੇ ਬੈਠੇ ਮਾਲਕ ਨਰੇਸ਼ ਕੁਮਾਰ ਦੇ ਪਿਤਾ ਜਸਵਿੰਦਰ ਮੋਹਨ ਦੀ ਜਾਨ ਵਾਲ-ਵਾਲ ਬਚੀ। ਇੱਕ ਗੋਲੀ ਉਨ੍ਹਾਂ ਦੇ ਚਿਹਰੇ ਦੇ ਕੋਲੋਂ ਦੀ ਲੰਘਦੀ ਹੋਈ ਦੁਕਾਨ ਦਾ ਸ਼ੀਸ਼ਾ ਤੋੜ ਗਈ।
ਦੁਕਾਨ ਮਾਲਕ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਵਿਦੇਸ਼ੀ ਨੰਬਰਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਸਨ ਅਤੇ ਪੈਸੇ ਨਾ ਦੇਣ ‘ਤੇ ਫਾਇਰਿੰਗ ਕੀਤੀ ਗਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਦੋਂ ਫਾਇਰਿੰਗ ਹੋਈ ਉਸ ਸਮੇਂ ਦੁਕਾਨ ਅੰਦਰ ਐਸ. ਐਸ. ਪੀ. ਬਟਾਲਾ ਦੀ ਸਰਕਾਰੀ ਗੱਡੀ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐਸ. ਪੀ. ਸਿਟੀ ਸੁਖਇੰਦਰ ਸਿੰਘ ਸਮੇਤ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਸ ਵੱਲੋਂ CCTV ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

More Related Stories
ਜਲੰਧਰ ‘ਚ ਹਾਈ-ਵੋਲਟੇਜ ਡਰਾਮਾ: ਨਿਊ ਜਵਾਹਰ ਨਗਰ ‘ਚ ਕਰੋੜਾਂ ਦੀ ਕੋਠੀ ਪਿੱਛੇ ਭਿੜੇ NRI ਦੀ ਧੀ ਤੇ ਵਕੀਲ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼
ਜੁਆਇਨਿੰਗ ਨੂੰ ਲੈ ਮੁੜ ਬਿਜਲੀ ਟਾਵਰ ‘ਤੇ ਚੜ੍ਹੇ ਨੌਜਵਾਨ, 2600 ਲਾਇਨਮੈਨ ਅਪ੍ਰੈਂਟਿਸਸ਼ਿਪ ਯੂਨੀਅਨ ਨੇ ਪਾਵਰਕਾਮ ਖ਼ਿਲਾਫ਼ ਮੁੜ ਖੋਲ੍ਹਿਆ ਮੋਰਚਾ
ਆਰਮੀ ਇੰਸਟੀਚਿਊਟ ਆਫ਼ ਲਾਅ, ਮੋਹਾਲੀ ਵੱਲੋਂ ‘ਰਾਸ਼ਟਰੀ ਲਾਇਬ੍ਰੇਰੀ ਹਫ਼ਤਾ 2026’ ਮਨਾਇਆ ਗਿਆ