Global Awareness News

Awareness is Power: Know the World

ਏ.ਡੀ.ਸੀ. ਵੱਲੋਂ ਫਰਮ ਡੇਨਵਰ ਇੰਸਟੀਚਿਊਟ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਫਰਮ ਡੇਨਵਰ ਇੰਸਟੀਚਿਊਟ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਕਤੂਬਰ 2026:

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਡੇਨਵਰ ਇੰਸਟੀਚਿਊਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੇਨਵਰ ਇੰਸਟੀਚਿਊਟ ਫਰਮ ਐਸ.ਸੀ.ਓ. ਨੰ: 38 ਦੂਜੀ ਮੰਜ਼ਿਲ, ਸੈਕਟਰ-79, ਮੋਹਾਲੀ ਦਾ ਮਾਲਕ ਸ. ਖੁਸ਼ਬਾਗ਼ ਸਿੰਘ ਪੁੱਤਰ ਸ. ਹਰਭਜਨ ਸਿੰਘ ਪਤਾ ਪਿੰਡ ਤੇ ਡਾਕਘਰ ਮੌਲੀ ਬੈਦਵਾਨ, ਤਹਿਸਲੀ ਮੋਹਾਲੀ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਨੰਬਰ 635/ਆਈ.ਸੀ. ਮਿਤੀ 26.12.2023 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 25.12.2028 ਤੱਕ ਹੈ।

ਉਨ੍ਹਾਂ ਕਿਹਾ ਕਿਹਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੀ ਉਲੰਘਣਾ ਕਰਨ ਕਰਕੇ ਉਸ ਨੂੰ ਦਫਤਰ ਵੱਲੋਂ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ ਕਰਦੇ ਹੋਏ ਆਪਣਾ ਸਪਸ਼ਟੀਕਰਨ ਪੇਸ਼ ਕਰਨ ਲਈ ਦਫਤਰ ਵਿਖੇ ਨਿੱਜੀ ਤੌਰ ਤੇ ਹਾਜ਼ਰ ਹੋਣ ਲਈ ਕਿਹਾ ਗਿਆ ਸੀ ਪ੍ਰੰਤੂ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਪ੍ਰਾਰਥੀ ਵੱਲੋਂ ਕੋਈ ਜਵਾਬ/ਸਪਸ਼ਟੀਕਰਨ ਪੇਸ਼ ਨਹੀਂ ਕੀਤਾ ਗਿਆ। ਅਜਿਹਾ ਕਰਨ ਕਰਕੇ ਉਸ ਵੱਲੋਂ  ਐਕਟ/ਰੂਲਾਂ ਦੀ ਉਲੰਘਣਾ ਕੀਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੇ ਸੈਕਸ਼ਨ 6 (1) (ਈ) ਦੀ ਉਲੰਘਣਾ ਕਰਨ ਕਰਕੇ ਫਰਮ ਡੇਨਵਰ ਇੰਸਟੀਚਿਊਟ ਲਾਇਸੰਸ ਨੰ: 635/ਆਈ.ਸੀ. ਮਿਤੀ 26.12.2023 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਅਨੁਸਾਰ ਜੇਕਰ ਭਵਿੱਖ ਵਿੱਚ ਉਕਤ ਪ੍ਰਾਰਥਣ/ਫਰਮ/ਮਾਲਕ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਪ੍ਰਾਰਥਣ/ਫਰਮ/ਫਰਮ ਮਾਲਕ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਖੁਦ ਜ਼ਿੰਮੇਵਾਰ ਹੋਣਗੇ।