Global Awareness News

Awareness is Power: Know the World

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁੱਲ ,15 ਅਕਤੂਬਰ ਨੂੰ ਪੈਣਗੀਆਂ ਵੋਟਾਂ, ਅੱਜ 25 ਸਤੰਬਰ ਤੋਂ ਚੋਣ ਜਾਬਤਾ ਲਾਗੂ ਕੀਤਾ ਗਿਆ

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁੱਲ ,15 ਅਕਤੂਬਰ ਨੂੰ ਪੈਣਗੀਆਂ ਵੋਟਾਂ, ਅੱਜ 25 ਸਤੰਬਰ ਤੋਂ ਚੋਣ ਜਾਬਤਾ ਲਾਗੂ ਕੀਤਾ ਗਿਆ

ਨੌਮੀਨੇਸ਼ਨ ਦੀ ਆਖਰੀ ਤਾਰੀਕ 4 ਅਕਤੂਬਰ ਹੋਵੇਗੀ

( Korotany ) Panchayat Elections 2024 : ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਪੰਜਾਬ ਚੋਣ ਕਮਿਸ਼ਨ ਰਾਜਕਮਲ ਚੌਧਰੀ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਪੰਚਾਇਤੀ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣਗੀਆਂ।

ਪੋਲਿੰਗ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਦਾ ਹੋਵੇਗਾ ਅਤੇ 15 ਅਕਤੂਬਰ ਨੂੰ ਹੀ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਨੌਮੀਨੇਸ਼ਨ ਦੀ ਆਖਰੀ ਤਾਰੀਕ 4 ਅਕਤੂਬਰ ਹੋਵੇਗੀ।

ਚੋਣ ਕਮਿਸ਼ਨ ਮੁਤਾਬਕ 27 ਸਤੰਬਰ ਤੋਂ 4 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜ੍ਹਤਾਲ ਹੋਵੇਗੀ ਅਤੇ 7 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਸਕਦੇ ਹਨ। ‌ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ‘ਚ ਅੱਜ ਤੋਂ ਚੋਣ ਜ਼ਾਬਤਾ ਲੱਗ ਗਿਆ ਹੈ। ਪਿੰਡਾਂ ਦੀਆਂ ਚੋਣਾਂ ਲਈ ਵੱਖਰਾ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰੀ ਇਲਾਕਿਆਂ ‘ਚ ਚੋਣ ਜ਼ਾਬਤਾ ਲਾਗੂ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਤਿਓਹਾਰਾਂ ਦੇ ਸੀਜ਼ਨ ਅਤੇ ਝੋਨੇ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਸ਼ਡਿਊਲ ਤਿਆਰ ਕੀਤਾ ਗਿਆ ਹੈ।

ਪੰਜਾਬ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਵੱਲੋਂ ਪ੍ਰੈਸ ਕਰਦਿਆਂ ਜਾਣਕਾਰੀ ਦਿੱਤੀ ਗਈ ਹੈ ਕਿ ਸੂਬੇ ਚ ਕੁੱਲ ਗ੍ਰਾਮ ਪੰਚਾਇਤਾਂ 13237 ਗ੍ਰਾਮ ਪੰਚਾਇਤਾਂ ਹਨ ਅਤੇ 19110 ਪੋਲਿੰਗ ਬੂਥ ਬਣਾਏ ਜਾਣਗੇ। ਵੋਟਿੰਗ ਬੈਲੇਟ ਬਾਕਸ ਰਾਹੀਂ ਹੋਵੇਗੀ। ਕੁੱਲ ਵੋਟਰਾਂ ਦੀ ਗਿਣਤੀ 1,33,97,932 ਹੈ। ਵੋਟਿੰਗ ਲਈ 2 ਤਰ੍ਹਾਂ ਦੇ ਬੈਲੇਟ ਹੋਣਗੇ। ਜਿਨ੍ਹਾਂ ‘ਚ ਸਰਪੰਚ ਲਈ ਪਿੰਕ ਅਤੇ ਪੰਚ ਲਈ ਵ੍ਹਾਈਟ ਬੈਲੇਟ ਹੋਵੇਗਾ। ਜਰਨਲ ਪੰਚਾਂ ਅਤੇ ਸਰਪੰਚਾਂ ਲਈ ਨੌਮੀਨੇਸ਼ਨ ਫ਼ੀਸ 100 ਰੁਪਏ ਅਤੇ SC -BC ਪੰਚਾਂ ਅਤੇ ਸਰਪੰਚਾਂ ਲਈ ਨੌਮੀਨੇਸ਼ਨ ਫ਼ੀਸ 50 ਰੁਪਏ ਰੱਖੀ ਗਈ ਹੈ। 

ਚੋਣਾਂ ਲਗਭਗ 9 ਮਹੀਨਿਆਂ ਤੋਂ ਪੈਂਡਿੰਗ 

ਰਾਜ ਵਿੱਚ ਕੁੱਲ 13237 ਪੰਚਾਇਤਾਂ ਹਨ , ਜਦਕਿ 153 ਪੰਚਾਇਤ ਸੰਮਤੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਖਤਮ ਹੋ ਗਿਆ ਸੀ। ਸੂਬੇ ਵਿੱਚ ਸਭ ਤੋਂ ਵੱਧ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਨ, ਜਦੋਂ ਕਿ ਪਟਿਆਲਾ ਵਿੱਚ 1022 ਪੰਚਾਇਤਾਂ ਹਨ। ਪਿਛਲੇ ਸਾਲ ਦਸੰਬਰ ਤੋਂ ਭੰਗ ਹੋਈਆਂ ਪੰਚਾਇਤਾਂ ਦੀਆਂ ਚੋਣਾਂ ਅਜੇ ਬਾਕੀ ਹਨ।

ਦੱਸ ਦੇਈਏ ਕਿ ਪਿਛਲੇ ਸਾਲ ਪੰਜਾਬ ਸਰਕਾਰ ਨੇ ਪੰਚਾਇਤਾਂ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਹੀ 11 ਅਗਸਤ 2023 ਨੂੰ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ। ਜਿਸ ਕਾਰਨ ਵਿਵਾਦ ਪੈਦਾ ਹੋ ਗਿਆ ਸੀ। ਬਹੁਤੇ ਸਰਪੰਚ ਇਸ ਦੇ ਖਿਲਾਫ ਆ ਗਏ ਸਨ। ਉਨ੍ਹਾਂ ਦੀ ਦਲੀਲ ਸੀ ਕਿ ਸਰਕਾਰ ਸਿਰਫ਼ 6 ਮਹੀਨਿਆਂ ਬਾਅਦ ਹੀ ਉਨ੍ਹਾਂ ਨੂੰ ਹਟਾ ਕੇ ਉਸ ਦੇ ਹੱਕਾਂ ਦੀ ਉਲੰਘਣਾ ਕਰ ਰਹੀ ਹੈ। ਇਸ ਤੋਂ ਬਾਅਦ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ। ਜਿਸ ਤੋਂ ਬਾਅਦ ਪੰਚਾਇਤਾਂ ਬਹਾਲ ਹੋ ਗਈਆਂ ਸਨ।

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁੱਲ ,15 ਅਕਤੂਬਰ ਨੂੰ ਪੈਣਗੀਆਂ ਵੋਟਾਂ, ਅੱਜ 25 ਸਤੰਬਰ ਤੋਂ ਚੋਣ ਜਾਬਤਾ ਲਾਗੂ ਕੀਤਾ ਗਿਆ