ਏਪੀਜੇ ਕਾਲਜ ਆਫ ਫਾਈਨ ਆਰਟਸ, ਜਲੰਧਰ ਦੇ ਵਿਦਿਆਰਥੀ ਅਕਸ਼ਤ ਸ਼ਰਮਾ ਨੇ ਲਾਅਨ ਟੈਨਿਸ ਵਿੱਚ ਸੋਨ ਤਗਮਾ ਜਿੱਤਿਆ।
( KOROTANY ) ਏਪੀਜੇ ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਬੀ.ਕਾਮ ਤੀਜੇ ਸਮੈਸਟਰ ਦੇ ਵਿਦਿਆਰਥੀ ਅਕਸ਼ਤ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ “ਖੇਡਾਂ ਵਤਨ ਪੰਜਾਬ ਦੀਆਂ” 2024′ ਵਿੱਚ ਭਾਗ ਲੈਂਦਿਆਂ ਅੰਡਰ 21 ਲਾਅਨ ਟੈਨਿਸ ਵਿੱਚ ਸੋਨ ਤਗਮਾ ਜਿੱਤਿਆ ਹੈ। ਇਹ ਲਾਅਨ ਟੈਨਿਸ ਮੈਚ ਬਰਲਟਨ ਪਾਰਕ, ਜਲੰਧਰ ਵਿਖੇ ਕਰਵਾਇਆ ਗਿਆ। ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਨੇ ਅਕਸ਼ਤ ਸ਼ਰਮਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਵਿਚਲੀ ਪ੍ਰਤਿਭਾ ਨੂੰ ਦੇਖਦੇ ਹੋਏ ਸਾਡਾ ਕਾਲਜ ਇਕ ਅਜਿਹਾ ਮੰਚ ਪ੍ਰਦਾਨ ਕਰਦਾ ਹੈ ਜਿਸ ਰਾਹੀਂ ਉਹ ਆਪਣੇ ਜਨੂੰਨ ਅਨੁਸਾਰ ਕਿਸੇ ਵੀ ਖੇਤਰ ਵਿਚ ਉੱਚ ਮੁਕਾਮ ਹਾਸਲ ਕਰ ਸਕਦੇ ਹਨ, ਚਾਹੇ ਉਹ ਸੱਭਿਆਚਾਰਕ ਗਤੀਵਿਧੀਆਂ ਹੋਣ, ਵਿੱਦਿਅਕ ਗਤੀਵਿਧੀਆਂ ਜਾਂ ਖੇਡਾਂ ਸਾਡੇ ਕਾਲਜ ਦੇ ਵਿਦਿਆਰਥੀ ਨੇ ਲਗਾਤਾਰ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਮਾਪਿਆਂ ਅਤੇ ਕਾਲਜ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਅਕਸ਼ਤ ਸ਼ਰਮਾ ਦੇ ਮਾਰਗਦਰਸ਼ਨ ਲਈ ਫਿਜੀਕਲ ਐਜੂਕੇਸ਼ਨ ਵਿਭਾਗ ਦੇ ਅਧਿਆਪਕ ਸਾਹਿਲ ਮਹੇ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

More Related Stories
ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਉਸ਼ਨਜ਼ ਵੱਲੋਂ ਆਈ.ਟੀ. ਅਤੇ ਮੈਨੇਜਮੈਂਟ ਵਿਦਿਆਰਥੀਆਂ ਲਈ ਉਦਯੋਗਿਕ ਦੌਰੇ ਦਾ ਆਯੋਜਨ
ਏਪੀਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਵਿੱਚ ਜਿਲਾ ਪ੍ਰਸ਼ਾਸਨ ਅਤੇ ਮਿਊਂਸਪਲ ਕਾਰਪੋਰੇਸ਼ਨ ਦੇ ਸਾਂਝੇ ਸਹਿਯੋਗ ਨਾਲ ਕਰਵਾਇਆ ਗਿਆ ਪੇਂਟਿੰਗ ਅਤੇ ਡਿਜੀਟਲ ਪੇਂਟਿੰਗ ਕੰਪੀਟੀਸ਼ਨ
ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੇ ਵਿਦਿਆਰਥੀਆਂ ਨੇ ਨੌਰਥ ਜ਼ੋਨ ਯੂਥ ਫੈਸਟੀਵਲ ਵਿੱਚ ਵੀ ਜਿੱਤ ਦਾ ਐਲਾਨ ਕੀਤਾ