Global Awareness News

Awareness is Power: Know the World

ਏ ਪੀ ਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਵਿਖੇ ਡਾ: ਸਤਿਆਪਾਲ ਜੀ ਦੇ 105 ਵੇਂ ਜਨਮ ਦਿਨ ‘ਤੇ ਲਗਾਇਆ ਗਿਆ ਖ਼ੂਨਦਾਨ ਕੈਂਪ 

ਏ ਪੀ ਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਵਿਖੇ ਡਾ: ਸਤਿਆਪਾਲ ਜੀ ਦੇ 105 ਵੇਂ ਜਨਮ ਦਿਨ ‘ਤੇ ਲਗਾਇਆ ਗਿਆ ਖ਼ੂਨਦਾਨ ਕੈਂਪ 

( KOROTANY ) 05-10-2024: ਏ ਪੀ ਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਸੈਕਰਡ ਹਾਰਟ ਹਸਪਤਾਲ ਦੇ ਸਹਿਯੋਗ ਨਾਲ ਡਾ: ਸੱਤਿਆਪਾਲ ਜੀ ਦੇ 105 ਵੇਂ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ ਲਗਾਇਆ ਗਿਆ।  ਪ੍ਰਿੰਸੀਪਲ ਡਾ: ਨੀਰਜਾ ਢੀਂਗਰਾ ਨੇ ਇਸ ਮੌਕੇ ‘ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਡਾ: ਸਤਿਆਪਾਲ ਜੀ ਖ਼ੁਦ ਮਨੁੱਖਤਾ ਦੇ ਪੁਜਾਰੀ ਅਤੇ ਉੱਚ ਪੱਧਰੀ ਸਮਾਜ ਸੇਵੀ ਸਨ।   ਇਨ੍ਹਾਂ ਭਾਵਨਾਵਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਖੂਨਦਾਨ ਕੈਂਪ ਲਗਾਇਆ ਗਿਆ ਤਾਂ ਜੋ ਵਿਦਿਆਰਥੀ ਸਮਾਜਿਕ ਭਲਾਈ ਲਈ ਆਪਣਾ ਯੋਗਦਾਨ ਪਾ ਸਕਣ ਅਤੇ ਖੂਨਦਾਨ ਕਰਕੇ ਕਿਸੇ ਲੋੜਵੰਦ ਵਿਅਕਤੀ ਦੀ ਜਾਨ ਬਚਾ ਸਕਣ।

ਡਾ: ਢੀਂਗਰਾ ਨੇ ਕਿਹਾ ਕਿ ਖੂਨਦਾਨ ਕਰਕੇ ਅਸੀਂ ਅਣਜਾਣੇ ਵਿੱਚ ਹੀ ਲੋੜਵੰਦਾਂ ਦੀ ਮਦਦ ਕਰਦੇ ਹਾਂ ਅਤੇ ਇਸ ਖੂਨਦਾਨ ਕੈਂਪ ਵਿੱਚ ਕਾਲਜ ਦੇ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਕਾਲਜ ਨੇ ਖੂਨਦਾਨ ਕਰਕੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਈ।  ਡਾ: ਢੀਂਗਰਾ ਨੇ ਖ਼ੂਨਦਾਨ ਕੈਂਪ ਦੇ ਸਫ਼ਲਤਾਪੂਰਵਕ ਆਯੋਜਨ ਲਈ ਫਿਜ਼ੀਓਥੈਰੇਪੀ ਵਿਭਾਗ ਦੇ ਮੁਖੀ ਡਾ: ਨੀਰਜ ਕਤਿਆਲ  ਅਤੇ ਡਾ: ਨੀਤਿਕਾ ਗੁਪਤਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਸਮਾਜ ਭਲਾਈ ਦੇ ਕੰਮਾਂ ਵਿਚ ਸ਼ਾਮਿਲ ਕਰਦੇ ਰਹਿਣ |