ਏ ਪੀ ਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੀ ਟੀਆ ਲੂਥਰਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ
( KOROTANY ) 09-10-2024, ਏ ਪੀ ਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੀ ਬੀ- ਵੋਕੇਸ਼ਨਲ ਈ-ਕਾਮਰਸ ਅਤੇ ਡਿਜੀਟਲ ਮਾਰਕੀਟਿੰਗ ਚੌਥੇ ਸਮੈਸਟਰ ਦੀ ਵਿਦਿਆਰਥਣ ਟੀਆ ਲੂਥਰਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਫਾਈਨਲ ਇਮਤਿਹਾਨਾਂ ਵਿੱਚ 742/800 ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ‘ਤੇ ਰਹੀ ਜਦਕਿ ਉਰਵੀ ਕਾਲੀਆ 724 ਅੰਕ ਪ੍ਰਾਪਤ ਕਰਕੇ ਦੂਜੇ ਸਥਾਨ ‘ਤੇ ਰਹੀ। ਪ੍ਰਿੰਸੀਪਲ ਡਾ: ਨੀਰਜਾ ਢੀਂਗਰਾ ਨੇ ਦੋਵਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲਗਾਤਾਰ ਮਿਹਨਤ ਕਰਦੇ ਰਹਿਣ ਅਤੇ ਆਉਣ ਵਾਲੀਆਂ ਜਮਾਤਾਂ ਵਿਚ ਵੀ ਇਹ ਮੁਕਾਮ ਬਰਕਰਾਰ ਰੱਖਣ। ਡਾ: ਢੀਂਗਰਾ ਨੇ ਦੋਵੇਂ ਵਿਦਿਆਰਥਣਾਂ ਨੂੰ ਮਾਰਗਦਰਸ਼ਨ ਅਤੇ ਪ੍ਰੇਰਿਤ ਕਰਨ ਲਈ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ: ਰੁਪਾਲੀ ਸੂਦ ਅਤੇ ਡਾ: ਰੇਖਾ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਇਸੇ ਤਰ੍ਹਾਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਰਹਿਣ ਤਾਂ ਜੋ ਉਹ ਬੁਲੰਦੀਆਂ ਨੂੰ ਛੂੰਹਦੇ ਰਹਿਣ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ