ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਆਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 15 ਅਕਤੂਬਰ 2024 ਤੱਕ ਕੀਤੀ ਹੈ।
ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਆਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 15 ਅਕਤੂਬਰ 2024 ਤੱਕ ਕੀਤੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਆਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐੱਸ.ਸੀ.ਓ ਨੰ:7, ਫੇਜ਼-1, ਐੱਸ.ਏ.ਐੱਸ ਨਗਰ ਮੋਹਾਲੀ ਵਿਖੇ 15 ਅਕਤੂਬਰ 2024 ਤੱਕ ਭੇਜ ਸਕਦੇ ਹਨ।

More Related Stories
ਕੱਲੀ ਰਜਿਸਟਰੀ ਕਰਾਉਣ ਨਾਲ ਘਰ ਤੁਹਾਡਾ ਨਹੀਂ ਹੁੰਦਾ ਇਹ 10 ਤਰਹਾਂ ਦੇ ਡਾਕੂਮੈਂਟ ਲੈਣੇ ਵੀ ਬਹੁਤ ਜਰੂਰੀ ਹੁੰਦੇ ਨੇ
ਐਚ.ਐਮ.ਵੀ. ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਿਹਤਮੰਦ ਜੀਵਨ ਦਾ ਸੰਦੇਸ਼
ਜਲੰਧਰ: ਬਾਬੂ ਲਾਭ ਸਿੰਘ ਨਗਰ ‘ਚ ਗੋਲੀਬਾਰੀ, ਇੱਕ ਨੌਜਵਾਨ ਗੰਭੀਰ ਜ਼ਖ਼ਮੀ