ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਲਈਆਂ ਗਈਆਂ ਫਾਈਨਲ ਪ੍ਰੀਖਿਆਵਾਂ ਵਿੱਚ ਵਧੀਆ ਅੰਕ ਪ੍ਰਾਪਤ ਕੀਤੇ
12 October 2024,
( KOROTANY ) JALANDHAR PUNJAB: ਏਪੀਜੇ ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਬੀ.ਵਾਕ ਈ. ਕਾਮਰਸ ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈਆਂ ਗਈਆਂ ਫਾਈਨਲ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਮੰਨਤ ਨੇ 2220/2400 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜਦਕਿ ਹਰਸ਼ਿਤਾ ਚੱਡਾ ਨੇ 2187/2400 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ।
ਇਸ ਤੋਂ ਇਲਾਵਾ ਈ ਕਾਮਰਸ ਦੂਜੇ ਸਮੈਸਟਰ ਦੀ ਤਰਨਪ੍ਰੀਤ ਕੌਰ ਨੇ ਫਾਈਨਲ ਪ੍ਰੀਖਿਆਵਾਂ ਵਿੱਚ 8.50 ਕ੍ਰੈਡਿਟ ਪ੍ਰਾਪਤ ਕੀਤੇ।
ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਦੇ ਰਾਹ ‘ਤੇ ਚੱਲਦੇ ਰਹਿਣ ਅਤੇ ਹਮੇਸ਼ਾ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾ ਨੇ ਵਿਦਿਆਰਥੀਆਂ ਦੀ ਸਫਲਤਾ ਤੇ ਮਾਰਗਦਰਸ਼ਨ ਦੇਣ ਲਈ ਡਾ: ਜਗਮੋਹਨ ਮਾਗੋ ਅਤੇ ਡਾ: ਮੁਨੀਸ਼ ਗੁਪਤਾ ਦੇ ਯਤਨਾਂ ਦੀ ਸ਼ਲਾਘਾ ਕੀਤੀ।


More Related Stories
ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਉਸ਼ਨਜ਼ ਵੱਲੋਂ ਆਈ.ਟੀ. ਅਤੇ ਮੈਨੇਜਮੈਂਟ ਵਿਦਿਆਰਥੀਆਂ ਲਈ ਉਦਯੋਗਿਕ ਦੌਰੇ ਦਾ ਆਯੋਜਨ
ਏਪੀਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਵਿੱਚ ਜਿਲਾ ਪ੍ਰਸ਼ਾਸਨ ਅਤੇ ਮਿਊਂਸਪਲ ਕਾਰਪੋਰੇਸ਼ਨ ਦੇ ਸਾਂਝੇ ਸਹਿਯੋਗ ਨਾਲ ਕਰਵਾਇਆ ਗਿਆ ਪੇਂਟਿੰਗ ਅਤੇ ਡਿਜੀਟਲ ਪੇਂਟਿੰਗ ਕੰਪੀਟੀਸ਼ਨ
ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੇ ਵਿਦਿਆਰਥੀਆਂ ਨੇ ਨੌਰਥ ਜ਼ੋਨ ਯੂਥ ਫੈਸਟੀਵਲ ਵਿੱਚ ਵੀ ਜਿੱਤ ਦਾ ਐਲਾਨ ਕੀਤਾ