ਮਸ਼ਹੂਰ ਸੂਫ਼ੀ ਗਾਇਕ ‘ਤੇ ਟੁੱਟਿਆ ਦੁੱਖ਼ਾਂ ਦਾ ਪਹਾੜ, ਪੁੱਤਰ ਦੀ ਸੜਕ ਹਾਦਸੇ ਦੌਰਾਨ ਮੌਤ
( KOROTANY ) – ਜਲੰਧਰ ਵਿਚ ਸੂਫ਼ੀ ਗਾਇਕ ਬੰਟੀ ਕੱਵਾਲ ਦੇ ਪੁੱਤਰ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਰਹਿਣ ਵਾਲੇ ਸੂਫ਼ੀ ਗਾਇਕ ਬੰਟੀ ਕੱਵਾਲ ਦੇ ਪੁੱਤਰ ਈਵਾਨ (15) ਬੁੱਧਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਦੇ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਈਵਾਨ 10ਵੀਂ ਜਮਾਤ ਦਾ ਵਿਦਿਆਰਥੀ ਸੀ।
ਸਕੂਟਰੀ ਅੱਗੇ ਕੁੱਤਾ ਆਉਣ ਕਰਕੇ ਵਾਪਰਿਆ ਸੀ ਹਾਦਸਾ
ਈਵਾਨ ਬੁੱਧਵਾਰ ਨੂੰ ਕੁਝ ਸਾਮਾਨ ਲਿਆਉਣ ਲਈ ਸਕੂਟਰੀ ‘ਤੇ ਸਵਾਰ ਹੋ ਕੇ ਬਾਜ਼ਾਰ ਗਿਆ ਸੀ, ਜਿੱਥੇ ਰਸਤੇ ਵਿਚ ਅਚਾਨਕ ਉਸ ਦੀ ਸਕੂਟਰੀ ਅੱਗੇ ਕੁੱਤਾ ਆ ਗਿਆ ਅਤੇ ਉਸ ਦੀ ਸਕੂਟਰੀ ਕੰਟਰੋਲ ਤੋਂ ਬਾਹਰ ਹੋ ਗਈ। ਉਸ ਦੀ ਟੱਕਰ ਨੇੜਿਓਂ ਲੰਘ ਰਹੇ ਈ-ਰਿਕਸ਼ਾ ਨਾਲ ਹੋ ਗਈ। ਹਾਦਸੇ ਵਿਚ ਈਵਾਨ ਨੂੰ ਕਾਫ਼ੀ ਸੱਟਾਂ ਲੱਗੀਆਂ ਸਨ। ਪਰਿਵਾਰਕ ਮੈਂਬਰਾਂ ਨੇ ਈਵਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਬਸਤੀ ਬਾਵਾ ਖੇਲ ਦੀ ਪੁਲਸ ਦੇ ਦਿੱਤੀ ਗਈ ਸੀ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਸਨ। ਈਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਰਮਾਰਟਮ ਲਈ ਭੇਜ ਦਿੱਤਾ ਗਿਆ ਹੈ।

More Related Stories
ਵੱਡਾ ਹਾਦਸਾ : ਦੋ ਸਕੂਲਾਂ ‘ਚ ਲੱਗੀ ਭਿਆਨਕ ਅੱਗ, 26 ਮਾਸੂਮ ਵਿਦਿਆਰਥੀਆਂ ਦੀ ਦਰਦਨਾਕ ਮੌਤ ਤੇ ਕਈ ਜ਼ਖਮੀ
ਦਿੱਲੀ ਵਿੱਚ ਇੱਕ 5 ਮੰਜ਼ਿਲਾ ਇਮਾਰਤ ਡਿੱਗ ਗਈ, ਜਿਸ ਵਿੱਚ ਕਈ ਲੋਕ ਦੱਬ ਗਏ: ਜ਼ਿਆਦਾਤਰ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀ ਸਨ; ਦੁਕਾਨਾਂ ਜ਼ਮੀਨੀ ਮੰਜ਼ਿਲ ‘ਤੇ ਸਨ, ਅਤੇ ਇੱਕ ਪੀਜੀ ਉੱਪਰ ਸਥਿਤ ਸੀ।
3 ਸਾਲਾ ਮਾਸੂਮ ਬੱਚੇ ਦੇ ਉੱਪਰੋਂ ਲੰਘ ਗਈ ਸਕੂਲ ਬੱਸ, ਦਾਦੀ-ਭੈਣ ਦੇ ਸਾਹਮਣੇ ਤੜਫ਼-ਤੜਫ਼ ਕੇ ਹੋਈ ਮੌਤ