Sohan Singh Thandal: ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ, ਸੋਹਣ ਸਿੰਘ ਠੰਡਲ ਭਾਜਪਾ ਵਿਚ ਹੋਏ ਸ਼ਾਮਲ
(;Korotany ) Sohan Singh Thandal joined BJP: ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ
ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਉਹ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਨੀ ਦੀ ਅਗਵਾਈ ‘ਚ ਭਾਜਪਾ ‘ਚ ਸ਼ਾਮਲ ਹੋ ਗਏ।
ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਠੰਡਲ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਪਾਰਟੀ ਲਈ ਅਹਿਮ ਸਿਆਸੀ ਕਦਮ ਮੰਨਿਆ ਜਾ ਰਿਹਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਬੀਜੇਪੀ ਉਨ੍ਹਾਂ ਨੂੰ ਜ਼ਿਮਨੀ ਚੋਣਾਂ ਦਾ ਉਮੀਦਵਾਰ ਐਲਾਨ ਸਕਦੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਉਹ ਅਕਾਲੀ ਦਲ ਦੀਆਂ ਗਤੀਵਿਧੀਆਂ ਤੋਂ ਪਾਸਾ ਵੱਟੀ ਚੁੱਪ ਬੈਠੇ ਸਨ। ਅੱਜ ਅਚਨਚੇਤ ਲਏ ਇਸ ਫੈਸਲੇ ਨਾਲ ਸਿਆਸਤ ਗਰਮਾ ਦਿੱਤੀ ਹੈ।


More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…