Global Awareness News

Awareness is Power: Know the World

ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, 105 ਕਿਲੋ ਹੈਰੋਇਨ ਸਣੇ ਵਿਦੇਸ਼ੀ ਨਸ਼ਾ ਤਸਕਰ ਗਿਰੋਹ ਦਾ ਕੀਤਾ ਪਰਦਾਫਾਸ਼, ਹਥਿਆਰ ਬਰਾਮਦ

ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, 105 ਕਿਲੋ ਹੈਰੋਇਨ ਸਣੇ ਵਿਦੇਸ਼ੀ ਨਸ਼ਾ ਤਸਕਰ ਗਿਰੋਹ ਦਾ ਕੀਤਾ ਪਰਦਾਫਾਸ਼, ਹਥਿਆਰ ਬਰਾਮਦ

( KOROTANY ) JALANDHAR PUNJAB INDIA : ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਦਰਅਸਲ, ਪੰਜਾਬ ਪੁਲਿਸ ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਕਾਰਵਾਈ ਦੌਰਾਨ ਸਰਹੱਦ ਪਾਰੋਂ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਜ਼ਬਤ ਕੀਤੀ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ 105 ਕਿਲੋਗ੍ਰਾਮ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ, 17 ਕਿਲੋ ਡੀਐਮਆਰ (ਡਾਈਮੇਥਾਈਲ ਡਾਈਥੋਕਸੀ ਬੈਂਜ਼ਾਈਲ) ਅਤੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ ਅੰਤਰਰਾਸ਼ਟਰੀ ਨਸ਼ਾ ਤਸਕਰ ਨਵਪ੍ਰੀਤ ਸਿੰਘ ਨਵ ਭੁੱਲਰ ਦੇ ਦੋ ਸਾਥੀ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸਦੀ ਜਾਣਕਾਰੀ ਪੰਜਾਬ ਡੀਜੀਪੀ ਵੱਲੋਂ ਐਕਸ ਹੈਂਡਲ ਉੱਪਰ ਦਿੱਤੀ ਗਈ ਹੈ।

ਤਸਕਰੀ ਲਈ ਜਲ ਮਾਰਗਾਂ ਦੀ ਇੰਝ ਕਰਦੇ ਸੀ ਵਰਤੋਂ

ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਜਲ ਮਾਰਗ ਦੀ ਵਰਤੋਂ ਕੀਤੀ ਜਾਂਦੀ ਸੀ। ਪੁਲਿਸ ਨੇ ਟਾਇਰਾਂ ਤੋਂ ਰਬੜ ਦੀਆਂ ਵੱਡੀਆਂ ਟਿਊਬਾਂ ਵੀ ਬਰਾਮਦ ਕੀਤੀਆਂ ਹਨ, ਜੋ ਦਰਸਾਉਂਦੀਆਂ ਹਨ ਕਿ ਇਨ੍ਹਾਂ ਦੀ ਵਰਤੋਂ ਪਾਣੀ ਦੇ ਰਸਤੇ ਰਾਹੀਂ ਤਸਕਰੀ ਦੌਰਾਨ ਕੀਤੀ ਗਈ ਸੀ।

ਹਥਿਆਰਾਂ ਦੀ ਵੱਡੀ ਖੇਪ ਬਰਾਮਦ ਹੋਈ

ਤਸਕਰਾਂ ਕੋਲੋਂ 5 ਵਿਦੇਸ਼ੀ ਪਿਸਤੌਲ ਅਤੇ 1 ਦੇਸੀ ਬਣਿਆ ਪਿਸਤੌਲ ਵੀ ਬਰਾਮਦ ਹੋਇਆ ਹੈ, ਜਿਸ ਤੋਂ ਇਸ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੀ ਗੰਭੀਰਤਾ ਦਾ ਪਤਾ ਲੱਗਦਾ ਹੈ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।

ਪੁਲਿਸ ਵੱਲੋਂ ਜਾਂਚ ਜਾਰੀ

ਜਾਣਕਾਰੀ ਲਈ ਦੱਸ ਦੇਈਏ ਕਿ ਪੁਲਿਸ ਹੁਣ ਇਸ ਨਸ਼ਾ ਤਸਕਰੀ ਦੇ ਹੋਰ ਮੈਂਬਰਾਂ ਨੂੰ ਫੜਨ ਲਈ ਜਾਂਚ ਨੂੰ ਅੱਗੇ ਵਧਾ ਰਹੀ ਹੈ। ਬੈਕਵਰਡ ਅਤੇ ਫਾਰਵਰਡ ਲਿੰਕਸ ਸਥਾਪਤ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨੈਟਵਰਕ ਵਿੱਚ ਸ਼ਾਮਲ ਹੋਰ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਜਾ ਸਕੇ।