ਵੱਡੀ ਵਾਰਦਾਤ; ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਰ”ਤਾ ਕਤਲ, ਹਾਲੇ ਕੁਝ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
( KOROTANY ) JALANDHAR PUNJAB INDIA, ਤਰਨਤਾਰਨ (ਰਮਨ)- ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਖੇਤੀਬਾੜੀ ਸਟੋਰ ‘ਚ ਮੌਜੂਦ ਇਕ ਨੌਜਵਾਨ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਨੌਸ਼ਹਿਰਾ ਪੰਨੂਆਂ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਨੋਨੀ ਪੁੱਤਰ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਕਬੱਡੀ ਦਾ ਮਸ਼ਹੂਰ ਖਿਡਾਰੀ ਦੱਸਿਆ ਜਾਂਦਾ ਹੈ। ਇਸ ਤੋਂ ਇਲਾਵਾ ਉਹ ਵਿਦੇਸ਼ ਬੈਠੇ ਗੈਂਗਸਟਰ ਸਤਨਾਮ ਸਿੰਘ ਸੱਤਾ, ਜਿਸ ‘ਤੇ ਫਿਰੌਤੀਆਂ ਮੰਗਣ ਸਣੇ ਕਈ ਹੋਰ ਸੰਗੀਨ ਮਾਮਲੇ ਦਰਜ ਹਨ, ਦਾ ਚਚੇਰਾ ਭਰਾ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ, ਜਿਸ ਦਾ ਕਰੀਬ 1 ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਫਿਲਹਾਲ ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਆਖ਼ਿਰ ਇਸ ਵਾਰਦਾਤ ਨੂੰ ਕਿਸ ਨੇ ਅੰਜਾਮ ਦਿੱਤਾ ਹੈ। ਮੁਲਜ਼ਮਾਂ ਦੀ ਪਛਾਣ ਲਈ ਪੁਲਸ ਆਸ-ਪਾਸ ਦੇ ਇਲਾਕੇ ‘ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ