ਪੰਜਾਬ ਰੋਡਵੇਜ਼ ਬੱਸ ਦੀ ਗੱਡੀ ਨਾਲ ਭਿਆਨਕ ਟੱਕਰ, ਕਈ ਲੋਕ ਜ਼ਖਮੀ
( KOROTANY ) JALANDHAR PUNJAB INDIA, :ਜਲੰਧਰ ਦੇ ਧਰਮਕੋਟ-ਮੋਗਾ ਸੜਕ ‘ਤੇ ਪੰਜਾਬ ਰੋਡਵੇਜ਼ ਬੱਸ ਤੇ ਪਿਕਅੱਪ ਗੱਡੀ ਵਿਚਾਲੇ ਭਿਆਨਕ ਟੱਕਰ ਹੋ ਗਈ। ਰੋਡਵੇਜ਼ ਦੀ ਬੱਸ ਤੇ ਗੱਡੀ ਵਿਚਾਲੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਸੜਕ ਤੋਂ ਕਈ ਫੁੱਟ ਹੇਠਾਂ ਜਾ ਡਿੱਗੀ, ਜਦਕਿ ਪਿਕਅੱਪ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਐਂਬੁਲੈਂਸ ਰਾਹੀਂ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ।
ਇਹ ਹਾਦਸਾ ਕਿਸ ਕਾਰਨ ਹੋਇਆ ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਜਾਂਚ ‘ਚ ਜੁੱਟੀ ਹੈ। ਹਾਦਸੇ ਤੋਂ ਬਾਅਦ ਜ਼ਖਮੀਆਂ ਦੀ ਮਦਦ ਲਈ ਐਂਬੁਲੈਂਸ ਮੌਕੇ ‘ਤੇ ਪਹੁੰਚ ਗਈ ਤੇ ਲੋਕਾਂ ਦਾ ਹਸਪਤਾਲ ਲਿਜਾ ਕੇ ਇਲਾਜ਼ ਕੀਤਾ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਭੀੜ ਵੀ ਇਕੱਠੀ ਹੋ ਗਈ, ਲੋਕਾਂ ਨੇ ਸਵਾਰੀਆਂ ਨੂੰ ਬੱਸ ਤੋਂ ਬਾਹਰ ਕੱਢਿਆ।

More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ
ਪੰਜਾਬ – ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਐਲਪੀਯੂ ਵਿੱਚ ਹੰਗਾਮਾ: ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਗਾ ਦਿੱਤੀ, ਐਂਟਰੀ ਗੇਟ ਤੋੜਨ ਦੀ ਕੋਸ਼ਿਸ਼ ਕੀਤੀ; ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ