‘ਮੇਰੇ ਪਤੀ ਨੇ ਬਹੁਤ ਗਲਤ ਕੀਤਾ’…ਕੈਮਰੇ ‘ਤੇ ਆਈ Sukhbir Badal ‘ਤੇ ਗੋਲੀ ਚਲਾਉਣ ਵਾਲੇ ਦੀ ਪਤਨੀ, ਵੇਖੋ VIDEO
( KOROTANY ) Jalandhar, Punjab, INDIA, ਸੁਖਬੀਰ ਸਿੰਘ ਬਾਦਲ ਦਾ ਕਤਲ ਕਰਨ ਦੀ ਕੋਸ਼ਿਸ਼ ਨਰਾਇਣ ਸਿੰਘ ਚੌੜਾ ਨਾਂ ਦੇ ਵਿਅਕਤੀ ਵੱਲੋਂ ਕੀਤੀ ਗਈ। ਹਰਿਮੰਦਰ ਸਾਹਿਬ ਦੀ ਵੀਡੀਓ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਸਵੇਰੇ-ਸਵੇਰੇ ਨਰਾਇਣ ਸਿੰਘ ਪਿਸਤੌਲ ਲੈ ਕੇ ਆਉਂਦਾ ਹੈ ਅਤੇ ਸੁਖਬੀਰ ਸਿੰਘ ਬਾਦਲ ਦੀ ਜਾਨ ਲੈਣ ਦੀ ਕੋਸ਼ਿਸ਼ ਕਰਦਾ ਹੈ। ਨਿਊਜ਼ 18 ਹਮਲਾਵਰ ਨਰਾਇਣ ਸਿੰਘ ਚੌੜਾ ਦੇ ਘਰ ਪਹੁੰਚਿਆ, ਓਥੇ ਨਰਾਇਣ ਸਿੰਘ ਦੀ ਧਰਮਪਤਨੀ ਨਾਲ ਗੱਲਬਾਤ ਕੀਤੀ।
ਹੁਣ ਸਵਾਲ ਉੱਠਣਾ ਸੁਭਾਵਿਕ ਹੈ ਕਿ ਇਹ ਨਰਾਇਣ ਸਿੰਘ ਕੌਣ ਹੈ ? ਆਓ ਤੁਹਾਨੂੰ ਇਸ ਬਾਰੇ ਦੱਸਦੇ ਹਾਂ।
ਨਰਾਇਣ ਸਿੰਘ ਚੌੜਾ ਨੂੰ ਖਾਲਿਸਤਾਨੀ ਅੱਤਵਾਦੀ ਵਜੋਂ ਜਾਣਿਆ ਜਾਂਦਾ ਹੈ। ਉਹ ਬੱਬਰ ਖਾਲਸਾ ਅੱਤਵਾਦੀ ਸੰਗਠਨ ਨਾਲ ਜੁੜਿਆ ਰਿਹਾ ਹੈ। ਉਹ ਚੰਡੀਗੜ੍ਹ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਹੈ।
ਦੱਸਿਆ ਗਿਆ ਕਿ ਉਹ ਚੰਡੀਗੜ੍ਹ ਦੇ ਬੁੜੈਲ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਸੀ। ਸਾਲ 2004 ਵਿੱਚ ਚਾਰ ਖਾਲਿਸਤਾਨੀ ਅੱਤਵਾਦੀ ਜੇਲ੍ਹ ਤੋੜ ਕੇ ਫਰਾਰ ਹੋ ਗਏ ਸਨ। ਇਲਜ਼ਾਮ ਹੈ ਕਿ ਉਸਨੇ ਇਸ ਘਟਨਾ ਵਿੱਚ ਅੱਤਵਾਦੀਆਂ ਦੀ ਮਦਦ ਕੀਤੀ ਸੀ। ਚਾਰੇ ਕੈਦੀ 94 ਫੁੱਟ ਲੰਬੀ ਸੁਰੰਗ ਪੁੱਟ ਕੇ ਜੇਲ੍ਹ ਤੋਂ ਫਰਾਰ ਹੋ ਗਏ ਸਨ। ਹਾਲਾਂਕਿ ਅਦਾਲਤ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਲੰਮਾ ਸਮਾਂ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਨਰਾਇਣ ਸਿੰਘ ਚੌੜਾ ਜ਼ਮਾਨਤ ‘ਤੇ ਬਾਹਰ ਆਇਆ ਸੀ।

More Related Stories
ਜਲੰਧਰ ‘ਚ ਹਾਈ-ਵੋਲਟੇਜ ਡਰਾਮਾ: ਨਿਊ ਜਵਾਹਰ ਨਗਰ ‘ਚ ਕਰੋੜਾਂ ਦੀ ਕੋਠੀ ਪਿੱਛੇ ਭਿੜੇ NRI ਦੀ ਧੀ ਤੇ ਵਕੀਲ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼
ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ BDPO ਦਾ ਸੁਪਰਵਾਈਜ਼ਰ 10000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਜੁਆਇਨਿੰਗ ਨੂੰ ਲੈ ਮੁੜ ਬਿਜਲੀ ਟਾਵਰ ‘ਤੇ ਚੜ੍ਹੇ ਨੌਜਵਾਨ, 2600 ਲਾਇਨਮੈਨ ਅਪ੍ਰੈਂਟਿਸਸ਼ਿਪ ਯੂਨੀਅਨ ਨੇ ਪਾਵਰਕਾਮ ਖ਼ਿਲਾਫ਼ ਮੁੜ ਖੋਲ੍ਹਿਆ ਮੋਰਚਾ