ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ ‘ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
( KOROTANY ) JALANDHAR PUNJAB INDIA, Ludhiana News: 12-12-2024
ਜ਼ਿਲ੍ਹੇ ਵਿੱਚ ਉਸ ਸਮੇਂ ਹਲਚਲ ਮੱਚ ਗਈ ਜਦੋਂ ਤਾਜਪੁਰ ਰੋਡ ਨੇੜੇ 66 ਕੇਵੀ ਪਾਵਰ ਗਰਿੱਡ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਨਾਲ ਬਿਜਲੀ ਸਪਲਾਈ ਠੱਪ ਹੋਣ ਤੋਂ ਬਾਅਦ ਬਲੈਕਆਊਟ ਹੋ ਗਿਆ ਹੈ। ਜਾਣਕਾਰੀ ਅਨੁਸਾਰ ਤਾਜਪੁਰ ਰੋਡ ਨੇੜੇ 66 ਕੇਵੀ ਪਾਵਰ ਗਰਿੱਡ ਵਿੱਚ ਭਿਆਨਕ ਅੱਗ ਲੱਗਣ ਨਾਲ ਪੂਰੇ ਇਲਾਕੇ ‘ਚ ਹਨੇਰਾ ਛਾ ਗਿਆ।
ਜਿਸ ਤੋਂ ਬਾਅਦ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਇਸ ਉੱਪਰ ਕਾਬੂ ਪਾ ਲਿਆ ਗਿਆ।
ਇਸ ਦੌਰਾਨ ਦਸ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ। ਅੱਗ ਲੱਗਣ ਤੋਂ ਬਾਅਦ ਧੂੰਏਂ ਕਾਰਨ ਪੂਰੇ ਅਸਮਾਨ ‘ਤੇ ਕਾਲੇ ਬੱਦਲ ਛਾ ਗਏ। ਅੱਗ ਨੂੰ ਦੇਖਣ ਲਈ ਲੋਕਾਂ ਦੀ ਵੱਡੀ ਭੀੜ ਲੱਗ ਗਈ, ਤਾਂ ਜੋ ਕਿਸੇ ਵੀ ਘਟਨਾ ਕਾਰਨ ਕੋਈ ਜਾਨੀ ਨੁਕਸਾਨ ਨਾ ਹੋ ਸਕੇ ਇਸ ਲਈ ਲੋਕਾਂ ਨੂੰ ਉੱਥੋਂ ਭਜਾਇਆ ਗਿਆ। ਕਿਉਂਕਿ ਅੱਗ ਲੱਗਣ ਤੋਂ ਬਾਅਦ ਧਮਾਕਾ ਹੋਣ ਦਾ ਖਦਸ਼ਾ ਰਹਿੰਦਾ ਹੈ।

More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ
ਪੰਜਾਬ – ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਐਲਪੀਯੂ ਵਿੱਚ ਹੰਗਾਮਾ: ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਗਾ ਦਿੱਤੀ, ਐਂਟਰੀ ਗੇਟ ਤੋੜਨ ਦੀ ਕੋਸ਼ਿਸ਼ ਕੀਤੀ; ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ