ਪੰਜ ਪਿਆਰਿਆਂ ਨੇ SGPC ਪ੍ਰਧਾਨ ਧਾਮੀ ਨੂੰ ਲਾਈ ਧਾਰਮਿਕ ਸਜ਼ਾ, ਬੀਬੀ ਜਗੀਰ ਕੌਰ ਨੂੰ ਬੋਲੇ ਸੀ ਅਪਸ਼ਬਦ
( KOROTANY ) ਅੰਮ੍ਰਿਤਪਾਲ ਸਿੰਘ , ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਬੀਤੇ ਦਿਨੀਂ ਬੀਬੀ ਜਗੀਰ ਕੌਰ (Bibi Jagir Kaur) ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਦੇ ਆਦੇਸ਼ ਅਨੁਸਾਰ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ।
ਇਸ ਦੌਰਾਨ ਪੰਜ ਪਿਆਰਿਆਂ ਵੱਲੋਂ ਐਡਵੋਕੇਟ ਧਾਮੀ ਨੂੰ ਇਕ ਘੰਟਾ ਜੋੜਾ ਘਰ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਹੈ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਦਿਆਂ ਜੋੜਾ ਘਰ, ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਪਣੀ ਸੇਵਾ ਸੰਪੂਰਨ ਕੀਤੀ।

More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਦੋ ਕੈਨੇਡੀਅਨ ਗੁਰਦੁਆਰੇ ₹102 ਕਰੋੜ ਵਿੱਚ ਗਿਰਵੀ: ₹88 ਕਰੋੜ ਵਿਆਜ, ਕਰਜ਼ਾ ਨਾ ਮੋੜਨ ਲਈ ਅਦਾਲਤੀ ਕੇਸ; ਸਾਬਕਾ ਪੰਜਾਬੀ ਮੂਲ ਦਾ ਸੰਸਦ ਮੈਂਬਰ ਸ਼ੱਕ ਦੇ ਘੇਰੇ ਵਿੱਚ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਕੋਦਰ ਵਿਖੇ ਹੋਇਆ ਡ੍ਰੋਨ ਸ਼ੋਅ