Ajnala News: ਚਾਈਨਾ ਡੋਰ ਨਾਲ ਗਲਾ ਕੱਟਣ ਕਰਕੇ 3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਗਮ ਵਿਚ ਬਦਲਿਆ ਲੋਹੜੀ ਦਾ ਤਿਉਹਾਰ,
( KOROTANY ) : ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਅਜਨਾਲਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਲੋਹੜੀ ਦੇ ਤਿਉਹਾਰ ਵਾਲੇ ਦਿਨ ਇਕ ਘਰ ਵਿਚ ਸੱਥਰ ਵਿਛ ਗਏ। ਇਥੇ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਚਾਈਨਾ ਡੋਰ ਨਾਲ ਗਲਾ ਕੱਟਣ ਕਰਕੇ ਇਕ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਪਵਨਦੀਪ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਿਵਲ ਹਸਪਤਾਲ ਅਜਨਾਲਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਚਾਚੇ ਦਾ ਪੁੱਤਰ ਪਵਨਦੀਪ ਸਿੰਘ ਅਜਨਾਲਾ ਤੋਂ ਆਪਣੇ ਘਰ ਜਾ ਰਿਹਾ ਸੀ ਕਿ ਪਿੰਡ ਉਗਰ ਔਲਖ ਨਜ਼ਦੀਕ ਅਚਾਨਕ ਚਾਈਨਾ ਡੋਰ ਨਾਲ ਉਸਦਾ ਗਲਾ ਕੱਟਿਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ।


More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…