ਗਣਤੰਤਰ ਦਿਵਸ ਦੇ ਸ਼ੁਭ ਮੌਕੇ ਸਿਵਲ ਸਰਜਨ ਡਾ. ਗੁਰਮੀਤ ਲਾਲ ਅਤੇ ਮੈਡੀਕਲ ਸੁਪਰਡੈਂਟ ਡਾ. ਗੀਤਾ ਕਟਾਰੀਆ ਵਲੋਂ ਲਹਿਰਾਇਆ ਗਿਆ ਕੌਮੀ ਝੰਡਾ
( KOROTANY ) ਜਲੰਧਰ (26.01.2025): ਗਣਤੰਤਰ ਦਿਵਸ ਦੇ ਸ਼ੁਭ ਅਵਸਰ ‘ਤੇ ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਹਸਪਤਾਲ ਵਿਖੇ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਦੇਸ਼ ਭਗਤੀ ਦੇ ਗੀਤ “ਸਾਰੇ ਜਹਾਂ ਸੇ ਅੱਛਾ, ਹਿੰਦੋਸਤਾਨ ਹਮਾਰਾ” ਨਾਲ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਇਸ ਉਪਰੰਤ ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਅਤੇ ਮੈਡੀਕਲ ਸੁਪਰਡੈਂਟ ਸਿਵਲ ਹਸਪਤਾਲ ਜਲੰਧਰ ਡਾ. ਗੀਤਾ ਕਟਾਰੀਆ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ, ਉਪਰੰਤ ਸਿਹਤ ਵਿਭਾਗ ਦੇ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ।
ਸਿਵਲ ਸਰਜਨ ਡਾ. ਗੁਰਮੀਤ ਲਾਲ ਵਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਵ ਅੰਬੇਡਕਰ ਜੀ ਅਤੇ ਆਜ਼ਾਦੀ ਦੇ ਘੁਲਾਟੀਆਂ ਨੂੰ ਯਾਦ ਕਰਦੇ ਹੋਏ ਸਮੂਹ ਸਟਾਫ਼ ਨੂੰ ਇਸ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਮਹਾਨ ਦੇਸ਼ ਭਗਤਾਂ ਨੇ ਦੇਸ਼ ਦੀ ਆਜਾਦੀ ਦੀ ਜੰਗ ਵਿੱਚ ਵੱਡੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜਾਦ ਕਰਵਾਇਆ ਅਤੇ 26 ਜਨਵਰੀ, 1950 ਨੂੰ ਭਾਰਤ ਦੇਸ਼ ਦਾ ਸੰਵਿਧਾਨ ਲਾਗੂ ਹੋਇਆ। ਸਿਵਲ ਸਰਜਨ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਦੇਸ਼ ਦੇ ਉਨ੍ਹਾਂ ਮਹਾਨ ਸੂਰਵੀਰਾਂ ਅਤੇ ਦੇਸ਼ ਭਗਤਾਂ ਨੂੰ ਯਾਦ ਕਰਦੇ ਹੋਏ ਦੇਸ਼ ਦੀ ਅਖੰਡਤਾ ਤੇ ਆਪਸੀ ਭਾਈਚਾਰਕ ਸਾਂਝ ਨੂੰ ਹਮੇਸ਼ਾ ਕਾਇਮ ਰੱਖੀਏ। ਉਨ੍ਹਾਂ ਵੱਲੋਂ ਸਮੂਹ ਸਟਾਫ਼ ਨੂੰ ਜਿੰਦਗੀ ‘ਚ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਮੈਡੀਕਲ ਸੁਪਰਡੈਂਟ ਡਾ. ਗੀਤਾ ਕਟਾਰੀਆ ਨੇ ਕਿਹਾ ਕਿ ਮਨੁੱਖੀ ਜ਼ਿੰਦਗੀ ’ਚ ਨੈਤਿਕ ਕਦਰਾਂ-ਕੀਮਤਾਂ ਦਾ ਅਹਿਮ ਭੂਮਿਕਾ ਹੈ। ਅਜਿਹੀਆਂ ਕਦਰਾਂ-ਕੀਮਤਾਂ ਦੇ ਗੁਣਾਂ ਵਾਲੇ ਇਨਸਾਨ ਦੀ ਜ਼ਿੰਦਗੀ ਚੰਗੇ ਸੁਭਾਅ, ਖ਼ੁਸ਼ਦਿਲ ਤੇ ਵਧੀਆ ਤਰੀਕੇ ਵਾਲੀ ਹੁੰਦੀ ਹੈ। ਇਸ ਲਈ ਸਾਨੂੰ ਆਪਣੇ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣਾ ਚਾਹੀਦਾ ਹੈ, ਇਸ ਨਾਲ ਵਿਅਕਤੀ ਆਪਣੇ ਜੀਵਨ ਦੇ ਹਰ ਪੜਾਅ ’ਤੇ ਨਿਰੰਤਰ ਵਿਕਾਸ ਕਰਦਾ ਰਹਿੰਦਾ ਹੈ।

More Related Stories
ਇਂੰਨੋਸੈਂਟ ਹਾਰਟਸ ਵਿੱਚ ਸਵਰਗਵਾਸੀ ਸ੍ਰੀਮਤੀ ਕਮਲੇਸ਼ ਬੌਰੀ ਜੀ ਦੀ ਬਰਥ ਐਨੀਵਰਸਿਰੀ ਮੌਕੇ ਸ਼ਰਧਾਪੂਰਵਕ ਮਨਾਇਆ ਗਿਆ ਫਾਊਂਡਰਜ਼ ਡੇ
ਇੰਨੋਸੈਂਟ ਹਾਰਟਸ ਸਕੂਲ ਵੱਲੋਂ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਟੈਲੈਂਟ ਹੰਟ ਮੁਕਾਬਲੇ ਦਾ ਆਯੋਜਨ
ਪਹਿਲਾਂ ਪ੍ਰੇਮੀ ਨੂੰ ਸੱਦ ਕੇ ਕੁੱਟਿਆ ਫਿਰ ਥਾਣੇ ਦੇ ਬਾਹਰ ਕਰਵਾਇਆ ਵਿਆਹ