ਮਾਨਸਾ, 27 ਜਨਵਰੀ:
( KOROTANY ) ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿੱਚ ਅਸਲਾ ਰਹਿਤ ਖੇਤਰ ਅਤੇ ਈ-ਸ਼੍ਰਮ ਨਾਮ ਦੀਆਂ ਦੋ ਹੋਰ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਨੇ ਦੱਸਿਆ ਕਿ ਸਰਕਾਰ ਵੱਲੋਂ ਕੁੱਝ ਖੇਤਰ (ਜਿੰਨ੍ਹਾਂ ਵਿੱਚ ਪੂਜਾ ਸਥਾਨ, ਮੈਰਿਜ ਪੈਲੇਸ, ਹੋਟਲ, ਗੈੱਸਟ ਹਾਊਸ, ਪਬਲਿਕ ਪਾਰਕ, ਸਰਕਾਰੀ ਦਫ਼ਤਰ, ਸ਼ਾਪਿੰਗ ਮਾਲ, ਸਿਨੇਮਾ ਹਾਲ ਆਦਿ ਸ਼ਾਮਲ ਹਨ) ਨਿਰਧਾਰਿਤ ਕੀਤੇ ਗਏ ਹਨ, ਜਿੱਥੇ ਕੋਈ ਵੀ ਅਸਲਾਧਾਰਕ ਵਿਅਕਤੀ ਆਪਣਾ ਅਸਲਾ ਨਹੀਂ ਲਿਜਾ ਸਕਦਾ ਅਤੇ ਨਾ ਹੀ ਓਥੇ ਅਸਲੇ ਦੀ ਵਰਤੋਂ ਕਰ ਸਕਦਾ ਹੈ। ਉਪਰੋਕਤ ਥਾਵਾਂ ਦੇ ਪ੍ਰਬੰਧਕਾਂ ਨੂੰ ਅਸਲਾਧਾਰਕ ਮੁਕਤ ਖੇਤਰਾਂ ਲਈ ਇਹ ਸਰਟੀਫਿਕੇਟ ਲੈਣਾ ਲਾਜ਼ਮੀ ਹੋਵੇਗਾ ਅਤੇ ਇਹ ਸਰਟੀਫਿਕੇਟ ਹੁਣ ਸੇਵਾ ਕੇਂਦਰ ਵਿੱਚ ਅਸਲਾ-ਮੁਕਤ ਖੇਤਰ ਨਾਮ ਦੀ ਸੇਵਾ ਰਾਹੀਂ ਪ੍ਰਾਪਤ ਕੀਤਾ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਅੱਗੇ ਦੱਸਿਆ ਕਿ ਸੇਵਾ ਕੇਂਦਰ ਵਿੱਚ ਦੂਜੀ ਨਵੀਂ ਸੇਵਾ ਈ-ਸ਼੍ਰਮ ਨਾਮ ਵਾਲੀ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਵਿਅਕਤੀ ਆਪਣਾ ਲੇਬਰ ਰਿਕਾਰਡ ਦਰਜ ਕਰਵਾ ਸਕਦਾ ਹੈ। ਇਸ ਸੇਵਾ ਨੂੰ ਕੋਈ ਵੀ ਵਿਅਕਤੀ ਅਪਲਾਈ ਕਰਵਾ ਸਕਦਾ ਹੈ, ਪਰ ਇਸ ਸੇਵਾ ਲਈ ਬਿਨੈਕਾਰ ਦਾ ਕਿਸੇ ਵੀ ਤਰ੍ਹਾਂ ਦਾ ਸਰਕਾਰੀ ਜਾਂ ਗੈਰ ਸਰਕਾਰੀ ਫ਼ੰਡ ਨਾ ਕੱਟਦਾ ਹੋਵੇ। ਉਨ੍ਹਾਂ ਕਿਹਾ ਕਿ ਇਹ ਦੋਵੇਂ ਨਵੀਆਂ ਸੇਵਾਵਾਂ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਸ਼ੁਰੂ ਹੋ ਗਈਆਂ ਹਨ ਅਤੇ ਜ਼ਿਲ੍ਹਾ ਵਾਸੀ ਇਨ੍ਹਾਂ ਦਾ ਲਾਭ ਉਠਾ ਸਕਦੇ ਹਨ।
More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ