ਵਧੀਕ ਡਿਪਟੀ ਕਮਿਸ਼ਨਰ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ ਅਧੀਨ ਜਿਲ੍ਹਾ ਪੱਧਰੀ ਕਮੇਟੀ ਦੇ ਕਾਰਜ਼ਾਂ ਦੀ ਸਮੀਖਿਆ
*ਕਿਹਾ, ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਤਤਪਰ
( ਕੋਰੋਟਾਣੇ ) ਜਲੰਧਰ/ਮਾਲੇਰਕੋਟਲਾ 29 ਜਨਵਰੀ
ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤਸਿੰਧ ਸਿੱਧੂ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ।ਇਸ ਮੌਕੇ ਐਸ.ਡੀ.ਐਮ.ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ,ਐਸ.ਡੀ.ਐਮ.ਅਮਰਗੜ੍ਹ/ਅਹਿ
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਸਾਝੇ ਸੁਹਿਰਦ ਯਤਨ ਕਰਨੇ ਚਾਹੀਦੇ ਹਨ ਅਤੇ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਾਰਵਾਈ ਸਬੰਧੀ ਉਨ੍ਹਾਂ ਨੂੰ ਮਹੀਨਾਵਾਰ ਰਿਪੋਰਟ ਭੇਜਣੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਹਰ ਤਰ੍ਹਾਂ ਦੀ ਪਹਿਲ ਕਦਮੀ ਕੀਤੀ ਜਾਵੇਗੀ।ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕਰਨ ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕੇ । ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ । ਸਿੱਖਿਆ ਵਿਭਾਗ ਦੇ ਨੁਮਾਇੰਦਿਆ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ।
।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ