ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਏਅਰਫੋਰਸ ਅੰਬਾਲਾ ਵੱਲੋਂ ਕਰਵਾਇਆ ਗਿਆ ਵੈਬੀਨਾਰ
ਅੰਮ੍ਰਿਤਸਰ 31 ਜਨਵਰੀ 2025 ( ਕੋਰੋਟਾਣੇ )
ਏਅਰਫੋਰਸ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਏਅਰਫੋਰਸ ਅੰਬਾਲਾ ਵੱਲੋਂ ਮਿਤੀ 31-01-2025 ਨੂੰ ਇੱਕ ਆਨਲਾਈਨ ਵੈਬੀਨਾਰ ਕਰਵਾਇਆ ਗਿਆ। ਜਿਸ ਵਿੱਚ ਸਰਕਾਰੀ ਆਈ.ਟੀ.ਆਈ ਅਤੇ ਬਹੁਤਕਨੀਕੀ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਇਸ ਵੈਬੀਨਾਰ ਵਿੱਚ ਭਾਰਤੀ ਹਵਾਈ ਫੌਜ ਦੀ ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਅਗਨੀਵੀਰ ਵਾਯੂ ਦੀ ਆਸਾਮੀ ਲਈ ਦੋਵੇਂ ਲੜਕੇ ਅਤੇ ਲੜਕੀਆਂ ਅਪਲਾਈ ਕਰ ਸਕਦੇ ਸਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਅੰਮ੍ਰਿਤਸਰ ਸ਼੍ਰੀ ਮੁਕੇਸ਼ ਸਾਰੰਗਲ ਨੇ ਦੱਸਿਆ ਕਿ ਪ੍ਰਾਰਥੀ ਇੰਡੀਅਨ ਏਅਰਫੋਰਸ ਦੀ ਵੈਬਸਾਈਟ (https://agnipathvayu.cdac.in) ਤੇ ਵਿਸਥਾਰਪੂਰਵਕ ਨੋਟੀਫਿਕੇਸ਼ਨ ਚੈਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪ੍ਰਾਰਥੀਆਂ ਵੱਲੋਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਹੈਲਪਲਾਈਨ ਨੰ. 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਤੋਂ ਸ਼੍ਰੀ ਗੋਰਵ ਕੁਮਾਰ, ਕਰੀਅਰ ਕਾਊਂਸਲਰ, ਜਿਲ੍ਹਾ ਗਾਈਡੈਂਸ ਕਾਊਂਸਲਰ ਸ਼੍ਰੀ ਸੁਖਪਾਲ ਸਿੰਘ ਆਦਿ ਹਾਜਰ ਸਨ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ