ਨੈਸ਼ਨਲ ਰੋਡ ਸੇਫਟੀ ਮਹੀਨਾ ਦੇ ਆਖਿਰੀ ਦਿਨ ਵੈਨ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ 31 ਜਨਵਰੀ 2025 ( ਕੋਰੋਟਾਣੇ )
ਸ਼੍ਰੀ ਏ.ਡੀ.ਜੀ.ਪੀ. ਟ੍ਰੈਫਿਕ,ਸ਼੍ਰੀ ਏ.ਐੱਸ. ਰਾਏ ਸਾਹਿਬ ਅਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 2025, 01 ਜਨਵਰੀ 2025 ਤੋ 31 ਜਨਵਰੀ 2025 ਨੂੰ ਮੁੱਖ ਰੱਖਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਡੀ ਏ ਵੀ ਪਬਲਿਕ ਸਕੂਲ ਅੰਮ੍ਰਿਤਸਰ ਦੇ ਵੈਨ ਡਰਾਈਵਰਾਂ ਨਾਲ ਟ੍ਰੈਫਿਕ ਸੈਮੀਨਾਰ ਆਯੋਜਿਤ ਕੀਤਾ ਗਿਆ। ਵੈਨ ਡਰਾਈਵਰਾਂ ਨੂੰ ਟ੍ਰੈਫਿਕ ਸੈਮੀਨਾਰ ਦੌਰਾਨ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ। ਉਹਨਾਂ ਨੂੰ ਰੋਡ ਸਾਇਨ ਬਾਰੇ ਦੱਸਿਆ ਗਿਆ, ਵੈਨ ਡਰਾਈਵਰਾਂ ਨੂੰ ਟ੍ਰੈਫਿਕ ਸੈਮੀਨਾਰ ਦੌਰਾਨ ਸੇਫ ਸਕੂਲ ਵਾਹਨ ਪੋਲਿਸੀ ਤਹਿਤ ਜਾਗਰੂਕ ਕੀਤਾ ਗਿਆ, ਖਾਸ ਤੌਰ ਤੇ ਵੈਨ ਚੈੱਕ ਕੀਤੀਆ ਗਈਆ ਵੈਨ ਵਿਚ ਸੀ ਸੀ ਟੀ ਵੀ ਕੈਮਰੇ,ਅੱਗ ਬੁਝਾਊ ਯੰਤਰ, ਸਪੀਡ ਗਵਰਨਰ , ਵੈਨ ਡਰਾਈਵਰਾਂ ਦੀ ਯੂਨੀਫਾਰਮ,ਵੈਨਾ ਦੇ ਟਾਇਰ ਵਗੈਰਾ ਚੈੱਕ ਕੀਤੇ ਗਏ। ਇਸ ਤਰਾ ਸਾਡਾ ਨੈਸ਼ਨਲ ਰੋਡ ਸੇਫਟੀ ਮਹੀਨਾ ਮਨਾਇਆ ਜਾ ਰਿਹਾ ਹੈ ਇਸਦਾ ਮੇਨ ਮਕਸਦ ਹੋ ਰਹੇ ਹਾਦਸਿਆਂ ਨੂੰ ਘਟਾਉਣਾ ਅਤੇ ਲੋਕਾ ਨੂੰ ਜਾਗਰੂਕ ਕਰਨਾ ਹੈ ਤਾ ਜੋ ਜ਼ਿੰਦਗੀ ਵਿਚ ਹੋ ਰਹੇ ਹਾਦਸਿਆ ਨੂੰ ਘਟ ਕੀਤਾ ਜਾ ਸਕੇ ਅਤੇ ਲੋਕ ਟ੍ਰੈਫਿਕ ਰੂਲ ਫਾਲੋ ਕਰਨ।

More Related Stories
ਲਾਗੂ ਹੋਈਆਂ ਨਵੀਆਂ ਵਿਆਜ ਦਰਾਂ: ਜਾਣੋ PPF, NSC ਤੇ SCSS ‘ਤੇ ਹੁਣ ਕਿੰਨਾ ਮਿਲੇਗਾ ਰਿਟਰਨ
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ