ਅਜਨਾਲਾ ਫਤਿਹਗੜ੍ਹ ਚੂੜੀਆਂ ਰੋਡ ਉਤੇ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਕੀਤੀ ਕਾਰਵਾਈ
( KOROTANY ) ਅੰਮ੍ਰਿਤਸਰ 31 ਜਨਵਰੀ
ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਬੀਰ ਸਿੰਘ, ਉੱਪ-ਮੰਡਲ ਇੰਜੀਨੀਅਰ (ਜਸ), ਏਡੀਏ, ਅੰਮ੍ਰਿਤਸਰ ਅਤੇ ਥਾਣਾ ਅਜਨਾਲਾ ਤੇ ਥਾਣਾ ਰਮਦਾਸ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਅਜਨਾਲਾ-ਫਤਹਿਗੜ ਚੂੜੀਆਂ ਰੋਡ ਉੱਪਰ ਪੈਂਦੇ ਪਿੰਡ ਚਮਿਆਰੀ ਵਿਖੇ ਪੈਂਦੀ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹ ਦਿੱਤਾ ਗਿਆ। ਜਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਚਮਿਆਰੀ ਵਿਖੇ ਵਿਕਸਿਤ ਕੀਤੀ ਜਾ ਰਹੀ ਨਵੀਂ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਇਸ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਕਲੋਨੀ ਵਿਕਸਿਤ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਅਜਨਾਲਾ-ਰਮਦਾਸ ਰੋਡ ਤੇ ਪੈਂਦੇ ਪਿੰਡ ਗੱਗੋਮਾਹਲ ਵਿਖੇ ਵਿਕਸਿਤ ਕੀਤੀ ਜਾ ਰਹੀ ਅਣਅਧਿਕਾਰਿਤ ਕਲੋਨੀ ਵਿਰੁੱਧ ਕਾਰਵਾਈ ਕਰਨ ਗਈ ਰੈਗੂਲੇਟਰੀ ਟੀਮ ਦਾ ਕਿਸਾਨ ਜਥੇਬੰਦੀ ਵੱਲੋਂ ਵਿਰੋਧ ਕਰਨ ਤੇ ਡੈਮੋਲਿਸ਼ਨ ਦੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਸਕੀ ਜਿਸ ਕਰਕੇ ਉਕਤ ਅਣਅਧਿਕਾਰਿਤ ਕਲੋਨੀ ਦੇ ਮਾਲਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਕਿਹਾ ਗਿਆ।
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਵਿਭਾਗ ਵੱਲ਼ੋਂ ਹੁਣ ਤੱਕ ਕੁੱਲ 15 ਅਣਅਧਿਕਾਰਿਤ ਕਲੋਨੀ ਕੱਟਣ ਵਾਲੇ ਕਲੋਨਾਈਜਰਾਂ ਅਤੇ ਅਣਅਧਿਕਾਰਿਤ ਉਸਾਰੀ ਕਰਨ ਵਾਲੇ ਉਸਾਰੀਕਰਤਾਵਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਅੰਮ੍ਰਿਤਸਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

ਜਿਲ੍ਹਾ ਟਾਊਨ ਪਲੈਨਰ (ਰੈਗੂਲੇਟਰੀ), ਅੰਮ੍ਰਿਤਸਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।


More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…