ਬੇਟੀ ਬਚਾਓ, ਬੇਟੀ ਪੜ੍ਹਾਓ ਸਮਾਗਮ ਮੌਕੇ ਵਿਧਾਇਕ ਛੀਨਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ
ਕਿਹਾ! ਮਾਪੇ ਧੀਆਂ ਨੂੰ ਵੀ ਪੁੱਤਰਾਂ ਦੇ ਬਰਾਬਰ ਮੌਕੇ ਦੇਣ
( KOROTANY ) ਲੁਧਿਆਣਾ, 31 ਜਨਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਦੁਰਗਾ ਮਾਤਾ ਮੰਦਿਰ, ਬਰੋਟਾ ਰੋਡ ਸ਼ਿਮਲਾਪੁਰੀ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।
ਵਿਧਾਇਕ ਛੀਨਾ ਵੱਲੋਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਧੀਆਂ ਨੂੰ ਵੀ ਪੁੱਤਰਾਂ ਵਾਂਗ ਪੜਾਈ, ਖੇਡਾਂ, ਰੋਜ਼ਗਾਰ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਬਰਾਬਰ ਦੇ ਮੌਕੇ ਦੇਣੇ ਚਾਹੀਦੇ ਹਨ।
ਸਮਾਗਮ ਮੌਕੇ 21 ਨਵ-ਜੰਮੀਆਂ ਬੱਚੀਆਂ ਦੇ ਪਰਿਵਾਰਾਂ ਨੂੰ ਗਰਮ ਕੰਬਲ, ਮੂੰਗਫਲੀ ਅਤੇ ਗੱਚਕ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਨੂੰ ਮੈਡਲ ਨਾਲ ਵੀ ਨਿਵਾਜਿਆ ਗਿਆ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੂਰ ਦੀਆਂ ਹਦਾਇਤਾਂ ਅਨੁਸਾਰ ਅਰਵਿੰਦਰ ਸਿੰਘ ਭੱਟੀ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਲੁਧਿਆਣਾ ਸ਼ਹਿਰੀ-1 ਦੀ ਅਗਵਾਈ ਹੇਠ ਬਲਾਕ ਲੁਧਿਆਣਾ ਸ਼ਹਿਰੀ-1 ਦੇ ਸਮੂਹ ਸਟਾਫ਼, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਸਮਾਗਮ ਤਹਿਤ ਧੀਆਂ ਦੀ ਲੋਹੜੀ ਮਨਾਈ ਗਈ।
ਵਿਧਾਇਕ ਛੀਨਾ ਵੱਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਸਾਨੂੰ ਬਾਲ ਮਜ਼ਦੂਰੀ ਅਤੇ ਬੱਚਿਆਂ ਦੀ ਭੀਖ ਮੰਗਣ ਤੋਂ ਰੋਕਥਾਮ ਲਈ ਇੱਕਜੁਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਬਹੁਤ ਸਾਰੇ ਬੱਚੇ ਅਜਿਹੇ ਹਨ ਜੋ ਪੜ੍ਹਾਈ ਕਰਨਾ ਚਾਹੁੰਦੇ ਹਨ ਪਰ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਛੱਡ ਦਿੰਦੇ ਹਨ ਜੋਕਿ ਸਾਡੇ ਸਮਾਜ ਲਈ ਬੇਹੱਦ ਮੰਦਭਾਗਾ ਹੈ।
ਇਸ ਮੌਕੇ ਰਾਜਵਿੰਦਰ ਕੌਰ, ਬਲਵਿੰਦਰ ਸਿੰਘ, ਐਮ.ਸੀ. ਵਾਰਡ ਨੰਬਰ 37, ਮੈਡਮ ਸਰੋਜ ਮੰਨਣ ਅਤੇ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਲੁਧਿਆਣਾ ਸ਼ਹਿਰੀ-1 ਦਾ ਸਮੁੱਚਾ ਸਟਾਫ਼ ਹਾਜ਼ਰ ਸੀ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…