ਸਰਕਾਰੀ ਸਕੂਲ ਬਦਰਾ ਵਿਖੇ ਮਾਪੇ–ਅਧਿਆਪਕ ਮਿਲਣੀ ਕਰਵਾਈ
ਬਰਨਾਲਾ, 5 ਫਰਵਰੀ
ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਾਪੇ–ਅਧਿਆਪਕ ਮਿਲਣੀ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮਾਪੇ–ਅਧਿਆਪਕ ਮਿਲਣੀ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਸੁਖਵੀਰ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਇਸ ਸਬੰਧੀ ਸਕੂਲ ਮੁਖੀ ਗੁਰਜੀਤ ਕੌਰ ਨੇ ਦੱਸਿਆ ਕਿ ਮਾਪੇ–ਅਧਿਆਪਕ ਮਿਲਣੀ ਮੌਕੇ ਵਿਦਿਆਰਥੀਆਂ ਦੇ ਮਾਤਾ–ਪਿਤਾ ਨੇ ਬੜੇ ਉਤਸ਼ਾਹ ਨਾਲ ਆਪਣੇ ਬੱਚਿਆਂ ਦੀ ਪ੍ਰੀ–ਬੋਰਡ ਪ੍ਰੀਖਿਆ ਦੀ ਕਾਰਗੁਜ਼ਾਰੀ ਬਾਰੇ ਜਾਣਿਆ ਅਤੇ ਸਕੂਲ ਦੇ ਅਧਿਆਪਕਾਂ ਵੱਲੋਂ ਬੱਚਿਆਂ ਦੇ ਮਾਤਾ–ਪਿਤਾ ਨਾਲ ਸਾਲਾਨਾ ਪ੍ਰੀਖਿਆ ਦੀ ਤਿਆਰੀ, ਮਿਸ਼ਨ 100 ਪ੍ਰਤੀਸ਼ਤ, ਨਵੇਂ ਸ਼ੈਸ਼ਨ ਲਈ ਸਕੂਲ ਵਿੱਚ ਵੱਧ–ਤੋਂ ਵੱਧ ਦਾਖਲੇ ਕਰਵਾਉਣ, ਬੱਚਿਆਂ ਦੀਆਂ ਰੁਚੀਆਂ, ਸਿਹਤ ਸਬੰਧੀ ਆਦਤਾਂ, ਸਹਿ–ਵਿੱਦਿਅਕ ਕਿਰਿਆਵਾਂ ਅਤੇ ਖੇਡਾਂ ਸਬੰਧੀ ਗੱਲਬਾਤ ਕੀਤੀ ਗਈ।
ਉਹਨਾਂ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਮਾਤਾ–ਪਿਤਾ ਨੂੰ ਜਾਣੂ ਕਰਵਾਇਆ ਗਿਆ।
ਇਸ ਮੌਕੇ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ, ਚਿਰਜੋਤ ਸਿੰਘ, ਹਰਜੀਤ ਸਿੰਘ ਜੋਗਾ, ਸਮੂਹ ਵਿਦਿਆਰਥੀ ਅਤੇ ਉਹਨਾਂ ਦੇ ਮਾਤਾ–ਪਿਤਾ ਮੌਜੂਦ ਸਨ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ