ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖਾਦ/ਕੀਟਨਾਸ਼ਕ ਦਵਾਈਆਂ ਦੀਆਂ ਫਰਮਾਂ ਦੀ ਲਗਾਤਾਰ ਚੈਕਿੰਗ ਦੇ ਨਿਰਦੇਸ਼
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਜਲੰਧਰ/ਬਰਨਾਲਾ, 9 ਫਰਵਰੀ 2025 :
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁਆਲਟੀ ਕੰਟਰੋਲ ਮੁਹਿੰਮ ਤਹਿਤ ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਦੀ ਦੇਖ-ਰੇਖ ਅਧੀਨ ਗਠਿਤ ਕੀਤੀਆਂ ਬਲਾਕ ਪੱਧਰੀ ਟੀਮਾਂ ਦੁਆਰਾ ਖਾਦ ਅਤੇ ਕੀਟਨਾਸ਼ਕ ਦਵਾਈਆਂ ਦੇ ਫਰਮਾਂ/ਡੀਲਰਾਂ ਦੀ ਚੈਕਿੰਗ ਲਗਾਤਾਰ ਜਾਰੀ ਰੱਖਣ ਦੇ ਆਦੇਸ਼ ਦਿੱਤੇ ਹਨ।
ਮੱਕੀ ਅਤੇ ਮੂੰਗੀ ਫਸਲ ਦੀ ਬਿਜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਖੇਤੀਬਾੜੀ ਅਫਸਰ ਨੇ ਜ਼ਿਲ੍ਹੇ ਦੇ ਸਮੂਹ ਡੀਲਰਾਂ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਬੀਜ ਜਾਂ ਖਾਦ ਦਾ ਰੇਟ ਜਿਆਦਾ ਲਗਾਇਆ ਜਾਂ ਹੋਰ ਕੋਈ ਵਾਧੂ ਪਦਾਰਥ ਦੀ ਟੈਗਿੰਗ ਕੀਤੀ ਤਾਂ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਕੋਈ ਵੀ ਸਮੱਸਿਆ ਹੋਵੇ ਤਾਂ ਖੇਤੀਬਾੜੀ ਵਿਭਾਗ ਦੇ ਦਫਤਰ ਨਾਲ ਤਾਲਮੇਲ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ
ਪੰਜਾਬ – ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਐਲਪੀਯੂ ਵਿੱਚ ਹੰਗਾਮਾ: ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਗਾ ਦਿੱਤੀ, ਐਂਟਰੀ ਗੇਟ ਤੋੜਨ ਦੀ ਕੋਸ਼ਿਸ਼ ਕੀਤੀ; ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ