ਧਾਲੀਵਾਲ ਨੇ ਖੇਤੀਬਾੜੀ ਹਾਦਸਿਆਂ ਦੇ ਪੀੜਤਾਂ ਨੂੰ ਵੰਡੀ ਸਹਾਇਤਾ ਰਾਸ਼ੀ
ਪੰਜਾਬ ਸਰਕਾਰ ਹਰ ਵਰਗ ਦੀ ਖੁਸ਼ਹਾਲੀ ਲਈ- ਯਤਨਸ਼ੀਲ ਧਾਲੀਵਾਲ
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਜਲੰਧਰ/ਅਜਨਾਲਾ, 23 ਫਰਵਰੀ 2025,
ਅਜਨਾਲਾ ਹਲਕੇ ਵਿੱਚ ਬੀਤੇ ਸਮੇਂ ਦੌਰਾਨ ਖੇਤੀਬਾੜੀ ਕਰਦੇ ਹਾਦਸਿਆਂ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਹੋਏ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਹਰੇਕ ਵਰਗ ਦੀ ਖੁਸ਼ਹਾਲੀ ਦੇ ਯਤਨਸ਼ੀਲ ਹੈ। ਉਹਨਾਂ ਆਖਿਆ ਕਿ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹਨ ਅਤੇ ਇਸ ਨੂੰ ਕਾਇਮ ਕਰਨ ਲਈ ਸਾਡੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।
ਉਹਨਾਂ ਨੇ ਇਸ ਮੌਕੇ ਆਖਿਆ ਕਿ ਕਿਸਾਨਾਂ ਦੀ ਬਾਂਹ ਫੜਨ ਦੇ ਨਾਲ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੀ ਸਰਕਾਰ ਯਤਨਸ਼ੀਲ ਹੈ ਤੇ ਸਾਡੀ ਕੋਸ਼ਿਸ਼ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਦੇਣ ਲਈ ਵਚਨਬੱਧ ਹੈ ਤਾਂ ਜੋ ਸਾਡੇ ਕਿਸਾਨਾਂ ਦੀ ਆਮਦਨ ਵੱਧ ਸਕੇ।
ਉਹਨਾਂ ਦੱਸਿਆ ਕਿ ਅੱਜ ਹਲਕੇ ਦੇ ਉਹਨਾਂ ਕਿਸਾਨਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ ਹੈ, ਜਿਨਾਂ ਦੀ ਬੀਤੇ ਸਮੇਂ ਦੌਰਾਨ ਵੱਖ-ਵੱਖ ਥਾਵਾਂ ਉੱਤੇ ਖੇਤੀਬਾੜੀ ਕਰਦੇ ਹੋਏ ਹਾਦਸਿਆਂ ਕਾਰਨ ਜਾਨੀ ਨੁਕਸਾਨ ਹੋਇਆ ਸੀ। ਉਹਨਾਂ ਕਿਹਾ ਕਿ ਕਈ ਕੇਸਾਂ ਵਿੱਚ ਕਿਸਾਨ ਜਖਮੀ ਹੋਏ ਸਨ ਤੇ ਉਹਨਾਂ ਦੇ ਸਰੀਰ ਦੀ ਅੰਗ ਤੱਕ ਕੱਟੇ ਗਏ ਸਨ ਅਤੇ ਇੱਕ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ।

ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਵਿਖੇ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਚੈੱਕ ਵੰਡਦੇ ਹੋਏ।

More Related Stories
ਮੁੱਖ ਮੰਤਰੀਆਂ ਦੀਆਂ ਜਾਇਦਾਦਾਂ ਦੇ ਵੇਰਵੇ ਆਏ ਸਾਹਮਣੇ, ਦੇਖੋ ਕੌਣ ਹੈ ਸਭ ਤੋਂ ਅਮੀਰ CM
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।