ਏਮਜ਼ ਵਿੱਚ ਦਾਖਲ, ਉਪ ਰਾਸ਼ਟਰਪਤੀ ਧਨਖੜ ਦੀ ਸਿਹਤ ਵਿਗੜੀ;
(ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ) ਜਲੰਧਰ/ ਨਵੀਂ ਦਿੱਲੀ, 9 ਮਾਰਚ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਨੂੰ ਬੇਚੈਨੀ ਅਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਅੱਜ ਤੜਕੇ ਇੱਥੋਂ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਏਮਜ਼ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਰਾਜੀਵ ਨਾਰੰਗ ਦੀ ਅਗਵਾਈ ਹੇਠ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਵਿੱਚ ਦਾਖਲ ਕਰਵਾਇਆ ਗਿਆ।
ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਸਥਿਰ ਹਨ ਅਤੇ ਉਨ੍ਹਾਂ ਦੀ ਡਾਕਟਰਾਂ ਦੇ ਸਮੂਹ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ।

More Related Stories
ਹਸਪਤਾਲਾਂ ‘ਚ 10 ਗੁਣਾ ਕੀਮਤ ‘ਤੇ ਦਵਾਈ ਵੇਚਣਾ ‘ਕਤਲੇਆਮ’ : ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕੀਤੀ ਸਖ਼ਤ ਟਿੱਪਣੀ
ਪ੍ਰਧਾਨ ਮੰਤਰੀ ਮੋਦੀ ਨੇ ਗਿਆਨੇਸ਼ ਕੁਮਾਰ ‘ਤੇ ਦਬਾਅ ਪਾਇਆ, ਉਨ੍ਹਾਂ ਨੂੰ ਨੈਤਿਕ ਆਧਾਰ ‘ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ;
ਸਬ-ਇੰਸਪੈਕਟਰ ਦੇ ਪੁੱਤ ਦੀ ਕੁੱਟ-ਕੁੱਟ ਕੇ ਹੱਤਿਆ…