ਲੁਧਿਆਣਾ ਵਿੱਚ ਫੈਕਟਰੀ ਦੀ ਇਮਾਰਤ ਹੇਠ ਹਾਲੇ ਵੀ ਦੋ ਮਜ਼ਦੂਰ ਫਸੇ
(ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ) ਜਲੰਧਰ/ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼ 8 ਵਿੱਚ ਡਿੱਗੀ ਫੈਕਟਰੀ ਦੀ ਇਮਾਰਤ ਦੇ ਮਲਬੇ ਹੇਠ ਹਾਲੇ ਵੀ ਦੋ ਮਜ਼ਦੂਰ ਫਸੇ ਹੋਏ ਹਨ। ਇਸ ਮੌਕੇ ਐਨਡੀਆਰਐਫ ਦੀ ਟੀਮ ਬਚਾਅ ਕਾਰਜ ਚਲਾ ਰਹੀ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇੱਥੇ ਮਲਬੇ ਹੇਠ ਦੋ ਮਜ਼ਦੂਰ ਹਾਲੇ ਵੀ ਦੱਬੇ ਹੋਏ ਹਨ ਜਿਨ੍ਹਾਂ ਦੀ ਭਾਲ ਜਾਰੀ ਹੈ।
ਜਾਣਕਾਰੀ ਅਨੁਸਾਰ ਬੀਤੀ ਸ਼ਾਮ ਇਸ ਇਮਾਰਤ ਦੀ ਮੁਰੰਮਤ ਦਾ ਕੰਮ ਚਲ ਰਿਹਾ ਸੀ ਜਿਸ ਕਾਰਨ ਇਮਾਰਤ ਢਹਿ ਗਈ। ਇਸ ਇਮਾਰਤ ਦੇ ਮਲਬੇ ਹੇਠ ਆਉਣ ਕਾਰਨ ਇਕ ਜਣੇ ਦੀ ਮੌਤ ਹੋ ਗਈ ਸੀ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ