ਆਮ ਆਦਮੀ ਕਲੀਨਿਕਾਂ ਲਈ ਮੈਡੀਕਲ ਅਫ਼ਸਰਾਂ ਦੀ ਇੰਟਰਵਿਊ
(ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ) ਜਲੰਧਰ (11.03.2025): ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਆਮ ਆਦਮੀ ਕਲੀਨਿਕਾਂ ਲਈ ਮੈਡੀਕਲ ਅਫ਼ਸਰਾਂ ਦੀ ਇੰਟਰਵੀਊ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਜਲੰਧਰ ਵਿਖੇ ਹੋਈ। ਮਾਨਯੋਗ ਐਸ.ਡੀ.ਐਮ. ਆਦਮਪੁਰ ਸ੍ਰੀ ਵਿਵੇਕ ਕੁਮਾਰ ਮੋਦੀ ਆਈ.ਏ.ਐਸ., ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਦੀ ਪ੍ਰਧਾਨਗੀ ਹੇਠ ਇੰਟਰਵਿਊ ਪੂਰੇ ਪਾਰਦਰਸ਼ੀ ਢੰਗ ਨਾਲ ਹੋਈ। ਤਿੰਨ ਮੈਂਬਰੀ ਕਮੇਟੀ ਵਿੱਚ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ ਵੀ ਸ਼ਾਮਲ ਸਨ। ਇਸ ਤਿੰਨ ਮੈਂਬਰੀ ਕਮੇਟੀ ਵੱਲੋਂ ਇੰਟਰਵਿਊ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ।
ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹੇ ਵਿੱਚ ਆਮ ਆਦਮੀ ਕਲੀਨਿਕ, ਤਲਵਣ ਵਿਖੇ ਲੋਕ ਹਿੱਤ ਦੇ ਮੱਦੇਨਜਰ ਖਾਲੀ ਪਈ ਮੈਡੀਕਲ ਅਫ਼ਸਰ ਦੀ ਆਸਾਮੀ ਭਰਨ ਲਈ ਇਹ ਇੰਟਰਵਿਊ ਪ੍ਰਕਿਰਿਆ ਰੱਖੀ ਗਈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨਿਰਧਾਰਿਤ ਤਿੰਨ ਟੀਮਾਂ ਵੱਲੋਂ ਕਾਊਂਸਲਿੰਗ ਦੌਰਾਨ ਉਮੀਦਵਾਰਾਂ ਦੇ ਅਸਲ ਦਸਤਾਵੇਜਾਂ ਦੀ ਜਾਂਚ ਕੀਤੀ ਗਈ ਅਤੇ ਕਾਊਂਸਲਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲੀ। ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਮੈਡੀਕਲ ਅਫ਼ਸਰ ਦੀਆਂ ਆਸਾਮੀਆਂ ਲਈ 21 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਜਿਨ੍ਹਾ ਵਿੱਚੋਂ 20 ਉਮੀਦਵਾਰਾਂ ਦੀ ਇੰਟਰਵਿਊ ਲਈ ਗਈ, ਇੰਟਰਵਿਊ ਦੌਰਾਨ ਮੌਕੇ ‘ਤੇ ਇੱਕ ਉਮੀਦਵਾਰ ਗੈਰਹਾਜ਼ਰ ਪਾਇਆ ਗਿਆ। ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ 17 ਮਾਰਚ, 2025 ਨੂੰ ਇਸ ਇੰਟਰਵਿਊ ਦਾ ਨਤੀਜਾ ਘੋਸ਼ਿਤ ਕੀਤਾ ਜਾਵੇਗਾ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ