ਏਪੀਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਦੇ ਸਾਹਿਲ ਕੁਮਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪੀ੍ਖਿਆਵਾਂ ਵਿੱਚ ਹਾਸਿਲ ਕੀਤਾ ਦੂਜਾ ਸਥਾਨ
(Madan Singh Korotany, Jarnalist) ਏਪੀਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਦੇ ਐਮ.ਏ ਫਾਈਨ ਆਰਟਸ ਤੀਜੇ ਸਮੈਸਟਰ ਦੇ ਵਿਦਿਆਰਥੀ ਸਾਹਿਲ ਕੁਮਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਆਯੋਜਿਤ ਫਾਈਨਲ ਪੀ੍ਖਿਆਵਾਂ ਵਿਚ 180.00 ਗੇ੍ਡ ਪਵਾਇੰਟ ਅਤੇ 9 SGPA ਦੇ ਨਾਲ ਦੂਜਾ ਸਥਾਨ ਹਾਸਿਲ ਕੀਤਾ। ਪਿ੍ੰਸੀਪਲ ਡਾ. ਨੀਰਜਾ ਢੀਂਗਰਾ ਜੀ ਨੇ ਸਾਹਿਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਇਸੇ ਤਰ੍ਹਾਂ ਨਿਰੰਤਰ ਮਿਹਨਤ ਕਰਦਾ ਰਹੇ ਅਤੇ ਆਉਣ ਵਾਲੀਆਂ ਕਲਾਸਾਂ ਵਿੱਚ ਵੀ ਇਸ ਸਥਾਨ ਨੂੰ ਬਰਕਰਾਰ ਰੱਖੇ। ਪਿ੍ੰਸੀਪਲ ਡਾ. ਢੀਂਗਰਾ ਜੀ ਨੇ ਇਸ ਪ੍ਤਿਭਾਸ਼ਾਲੀ ਵਿਦਿਆਰਥੀ ਦਾ ਮਾਰਗਦਰਸ਼ਨ ਕਰਨ ਦੇ ਲਈ ਅਤੇ ਪ੍ਰੇਰਿਤ ਕਰਨ ਦੇ ਲਈ ਫਾਈਨ ਆਰਟਸ ਵਿਭਾਗ ਦੇ ਮੁੱਖੀੇ ਡਾ. ਰਿੰਪੀ ਅਗਰਵਾਲ ਜੀ ਅਤੇ ਡਾ. ਜੀਵਨ ਕੁਮਾਰੀ ਜੀ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਇਸੇ ਤਰ੍ਹਾਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਰਹਿਣ ਤਾਂ ਕਿ ਵਿਦਿਆਰਥੀ ਬੁਲੰਦੀਆਂ ਨੂੰ ਚੁੰਮਦੇ ਰਹਿਣ।

More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ
ਪੰਜਾਬ – ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਐਲਪੀਯੂ ਵਿੱਚ ਹੰਗਾਮਾ: ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਗਾ ਦਿੱਤੀ, ਐਂਟਰੀ ਗੇਟ ਤੋੜਨ ਦੀ ਕੋਸ਼ਿਸ਼ ਕੀਤੀ; ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ