ਮੈਂਬਰ ਨੈਸ਼ਨਲ ਗ੍ਰੀਨ ਟ੍ਰੀਬਿਊਨਲ ਨੇ ਜਿਲ੍ਹਾ ਵਾਤਾਵਰਣ ਯੋਜਨਾ ਸਬੰਧੀ ਜਿਲ੍ਹਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਵੇਸਟ, ਲਿਕਵਡ ਮੈਨੇਜਮੈਂਟ ਅਤੇ ਐਸ.ਟੀ.ਪੀ. ਦੇ ਕੰਮਾਂ ਨੂੰ ਕੀਤਾ ਰੀਵਿਊ
( KOROTANY ) ਅੰਮ੍ਰਿਤਸਰ 22 ਮਾਰਚ 2025—
ਜੇਕਰ ਵਾਤਾਵਰਣ ਸੁਰੱਖਿਅਤ ਨਹੀਂ ਹੈ ਤਾਂ ਅਸੀਂ ਵੀ ਸੁਰੱਖਿਅਤ ਨਹੀਂ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਅਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਕੇ ਜਾਵਾਂਗੇ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਵਾਤਾਵਰਣ ਨੂੰ ਬਚਾਉਣ ਲਈ ਖੁਦ ਅੱਗੇ ਆਈਏ ਤਾਂ ਜੋ ਆਉਣ ਵਾਲੀ ਪੀੜ੍ਹੀਆਂ ਨੂੰ ਸਾਫ਼ ਪਾਣੀ, ਸਾਫ਼ ਹਵਾ ਅਤੇ ਸਾਫ਼ ਵਾਤਾਵਰਣ ਮੁਹੱਈਆ ਹੋ ਸਕੇ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਯੋਗ ਜੱਜ ਡਾ. ਅਫਰੋਜ਼ ਅਹਿਮਦ ਮੈਂਬਰ ਨੈਸ਼ਨਲ ਗ੍ਰੀਨ ਟ੍ਰੀਬਿਊਨਲ ਪ੍ਰਿੰਸੀਪਲ ਬੈਂਚ ਨਿਊ ਦਿੱਲੀ ਵਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਵਾਤਾਵਰਣ ਯੋਜਨਾ ਕਮੇਟੀ ਦੀ ਮੀਟਿੰਗ ਕਰਦਿਆਂ ਕੀਤਾ। ਉਨਾਂ ਜਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਣ ਨੂੰ ਸਵੱਛ ਰੱਖਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਸ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਵਧਾਉਣਾ ਚਾਹੀਦਾ ਹੈ। ਉਨਾਂ ਜਿਲ੍ਹੇ ਅੰਦਰ ਸਾਲਿਡ ਵੇਸਟ ਮੈਨੇਜਮੈਂਟ, ਲਿਕਵਡ ਵੇਸਟ ਮੈਨੇਜਮੈਂਟ ਅਤੇ ਚੱਲ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਕੰਮਾਂ ਦਾ ਰੀਵਿਊ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖ ਵੱਖ ਥਾਂਈ ਇਕੱਠਾ ਹੋਣਾ ਚਾਹੀਦਾ ਹੈ ਅਤੇ 100 ਫੀਸਦੀ ਕੂੜੇ ਦੀ ਡੋਰ ਟੂ ਡੋਰ ਕਲੈਕਸ਼ਨ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਜਿਥੇ ਕਿੱਥੇ ਵੀ ਕੂੜੇ ਦੇ ਡੰਪ ਹਨ ਉਥੇ ਕੂੜੇ ਦੀ ਰੈਮੀਡੇਸ਼ਨ ਨਾਲੋਂ ਨਾਲ ਹੀ ਕੀਤੀ ਜਾਵੇ ਤਾਂ ਜੋ ਕੂੜੇ ਦੇ ਪਹਾੜ ਨਾ ਲੱਗ ਸਕਣ। ਡਾ. ਅਫਰੋਜ ਅਹਿਮਦ ਨੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਵਿੱਚ ਵਧੀਆ ਕੰਮ ਕਰ ਰਿਹਾ ਹੈ।
ਮੈਂਬਰ ਨੈਸ਼ਨਲ ਗ੍ਰੀਨ ਟ੍ਰੀਬਿਊਨਲ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅਸੀਂ ਜਿਆਦਾ ਫਰਟੀਲਾਇਜ਼ਰਸ ਦੀ ਵਰਤੋਂ ਕਰਕੇ ਧਰਤੀ ਹੇਠਲੇ ਪਾਣੀ ਨੂੰ ਖ਼ਰਾਬ ਕਰ ਰਹੇ ਹਾਂ। ਉਨਾਂ ਕਿਹਾ ਕਿ ਇਸਦੇ ਨਾਲ ਹੀ ਪਾਣੀ ਦੀ ਦੁਰਵਰਤੋਂ ਕਰਕੇ ਸਾਡਾ ਜਮੀਨੀ ਹੇਠਲਾ ਪਾਣੀ ਹੋਰ ਹੇਠਾਂ ਜਾ ਰਿਹਾ ਹੈ। ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਸਾਨੂੰ ਕਈ ਔਕੜਾਂ ਦਾ ਸਾਹਮਣਾ ਕਰਨਾ ਪਵੇਗਾ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਅਮਿਤ ਸਰੀਨ ਨੇ ਦੱਸਿਆ ਕਿ ਨਗਰ ਨਿਗਮ ਦੀ ਹੱਦ ਵਿੱਚ ਤਿੰਨ ਐਸ.ਟੀ.ਪੀ. ਪਲਾਂਟ ਜਿਸ ਵਿੱਚ ਦੱਖਣੀ ਅਤੇ ਉੱਤਰੀ ਹਲਕੇ ਵਿੱਚ 95ਐਮ.ਐਲ.ਡੀ. ਅਤੇ ਦੱਖਣੀ–ਪੂਰਬੀ ਹਲਕੇ ਵਿੱਚ 97.5ਐਮ.ਐਲ.ਡੀ. ਦਾ ਪਲਾਂਟ ਕੰਮ ਕਰ ਰਿਹਾ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਮਜੀਠਾ, ਜੰਡਿਆਲਾ, ਰਈਆ , ਰਾਜਾਸਾਂਸੀ ਅਤੇ ਰਮਦਾਸ ਵਿਖੇ ਵੀ ਐਸ.ਟੀ.ਪੀ. ਪਲਾਂਟ ਵੀ ਜਲਦ ਸ਼ੁਰੂ ਹੋ ਰਹੇ ਹਨ। ਉਨਾਂ ਦੱਸਿਆ ਕਿ ਨਗਰ ਨਿਗਮ ਅਤੇ ਸਾਰੀਆਂ ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਵਿੱਚ ਕੁੱਲ 165 ਵਾਰਡ ਹਨ, ਜਿਨਾਂ ਵਿਚੋਂ 264063 ਘਰਾਂ ਦੀ ਕੁੱਲ ਜਨਸੰਖਿਆ 1488668 ਹੈ ਘਰਾਂ ਵਿਚੋਂ ਡੋਰ ਟੂ ਡੋਰ ਕਲੈਕਸ਼ਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਮੈਂਬਰ ਨੈਸ਼ਨਲ ਗ੍ਰੀਨ ਟ੍ਰੀਬਿਊਨਲ ਨੂੰ ਵਿਸ਼ਵਾਸ ਦਵਾਇਆ ਕਿ ਉਨਾਂ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਧਿਆਨ ਵਿੱਚ ਰਖਦੇ ਹੋਏ ਜਿਲ੍ਹਾ ਪ੍ਰਸ਼ਾਸ਼ਨ ਵਾਤਾਵਰਣ ਦੀ ਸਾਂਭ ਸੰਭਾਲ ਲਈ ਹੋਰ ਉਪਰਾਲੇ ਕਰੇਗਾ। ਉਨਾਂ ਕਿਹਾ ਕਿ ਜਿਲ੍ਹੇ ਅੰਦਰ ਵਾਤਾਵਰਣ ਨੂੰ ਸਾਫ ਸਵੱਛ ਰੱਖਣ ਲਈ ਪਲਾਂਟੇਸ਼ਨ ਦਾ ਕੰਮ, ਸ਼ੋਰ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਵਿਦਿਆਰਥੀਆਂ ਨੂੰ ਜਾਗਰੂਕ ਅਤੇ ਸਕੂਲੀ ਬੱਚਿਆਂ ਨੂੰ ਪਾਣੀ ਦੀ ਮਹੱਤਤਾ ਬਾਰੇ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੀਟਿੰਗ ਵਿੱਚ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਆਦਰਸ਼ਪਾਲ ਵਿਜ, ਮੈਂਬਰ ਸਕੱਤਰ ਗੁਰਿੰਦਰਜੀਤ ਸਿੰਘ ਮਜੀਠੀਆ, ਵਧੀਕ ਡਿਪਟੀ ਕਮਿਸ਼ਨਰ ਜਨਰਲ ਜਨਰਲ ਸ੍ਰੀਮਤੀ ਜੋਤੀ ਬਾਲਾ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ, ਐਕਸੀਐਨ ਪ੍ਰਦੂਸ਼ਣ ਬੋਰਡ ਸ: ਸੁਖਦੇਵ ਸਿੰਘ, ਸਿਵਲ ਸਰਜਨ ਡਾ. ਕਿਰਨਦੀਪ ਕੌਰ, ਜਿਲ੍ਹਾ ਮਾਲ ਅਫ਼ਸਰ ਨਵਕਿਰਤ ਸਿੰਘ ਰੰਧਾਵਾ, ਜਿਲ੍ਹਾ ਖੁਰਾਕ ਤੇ ਸਪਲਾਈ ਅਫਸ਼ਰ ਸ੍ਰੀ ਵਰਿੰਦਰ ਕੁਮਾਰ ਤੋਂ ਇਲਾਵਾ ਸਾਰੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਈ.ਓ. ਵੀ ਹਾਜ਼ਰ ਸਨ।
ਕੈਪਸ਼ਨ : ਨੈਸ਼ਨਲ ਗ੍ਰੀਨ ਟ੍ਰੀਬਿਊਨਲ ਦੇ ਮੈਂਬਰ ਡਾ. ਅਫਰੋਜ਼ ਅਹਿਮਦ ਮੈਂਬਰ /ਜੱਜ ਜਿਲ੍ਹਾ ਅਧਿਕਾਰੀਆਂ ਨਾਲ ਜਿਲ੍ਹਾ ਵਾਤਾਵਰਣ ਯੋਜਨਾ ਸਬੰਧੀ ਮੀਟਿੰਗ ਕਰਦੇ ਹੋਏ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…