ਕਰਨਲ ਬਾਠ ਦੀ ਪਤਨੀ ਨੇ ਧਰਨਾ ਕੀਤਾ ਮੁਲਤਵੀ, CM ਭਗਵੰਤ ਸਿੰਘ ਮਾਨ ਨਾਲ 31 ਮਾਰਚ ਨੂੰ ਹੋਵੇਗੀ ਮੀਟਿੰਗ
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੁੱਟਮਾਰ ਕੀਤੇ ਜਾਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ 31 ਮਾਰਚ ਨੂੰ ਮੀਟਿੰਗ ਮਿਲਣ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਨੇ ਆਪਣਾ ਪੱਕਾ ਮੋਰਚਾ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਦੱਸਿਆ ਕਿਸਾਨੂੰ ਮੁੱਖ ਮੰਤਰੀ ਨੇ ਮਿਲਣ ਦਾ ਸਮਾਂ ਦਿੱਤਾ ਹੈ ਤੇ ਅਸੀਂ ਮੀਟਿੰਗ ਵਿਚ
ਆਪਣੇ ਮੁੱਦੇ ਰੱਖਾਂਗੇ ਤੇ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਫਿਰ ਤੋਂ ਮੋਰਚਾ ਸ਼ੁਰੂ ਕਰਨ ਬਾਰੇ ਵਿਚਾਰ ਕਰਾਂਗੇ।
ਉਹਨਾਂ ਨੇ ਮੀਡੀਆ ਨਾਲ ਹੋਈ ਬਦਸਲੂਕੀ ਦੀ ਮੁਆਫੀ ਵੀ ਮੰਗੀ ਤੇ ਮੀਡੀਆ ਦਾ ਧੰਨਵਾਦ ਵੀ ਕੀਤਾ।
ਜਾਣੋ ਪੂਰਾ ਕੀ ਹੈ ਮਾਮਲਾ?
ਦਰਅਸਲ ਇਹ ਘਟਨਾ 13-14 ਮਾਰਚ ਦੀ ਦਰਮਿਆਨੀ ਰਾਤ ਦੀ ਦੱਸੀ ਜਾ ਰਹੀ ਹੈ। ਜਦੋਂ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਆਪਣੇ ਪੁੱਤਰ ਨਾਲ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨੇੜੇ ਪਹੁੰਚੇ ਸਨ। ਕਰਨਲ ਪੁਸ਼ਪਿੰਦਰ ਬਾਠ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਪੁਸ਼ਪਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਨਾਲ ਬੇਵਜ੍ਹਾ ਕੁੱਟਮਾਰ ਕੀਤੀ।
ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਪੁਸ਼ਪਿੰਦਰ ਸਿੰਘ ਫੌਜ ਵਿੱਚ ਪਰਿਵਾਰ ਦੀ ਪੰਜਵੀ ਪੀੜੀ ਹਨ। ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਪਹਿਲੀ ਵਿਸ਼ਵ ਜੰਗ, ਦੂਜੀ ਵਿਸ਼ਵ ਜੰਗ ਤੇ ਸੰਯੁਕਤ ਰਾਸ਼ਟਰ ਦੇ ਮਿਸ਼ਨਾਂ ਵਿੱਚ ਹਿੱਸਾ ਲੈ ਚੁੱਕੇ ਹਨ। ਘਟਨਾ ਬਾਰੇ ਜਸਵਿੰਦਰ ਕੌਰ ਬਾਠ ਕਹਿੰਦੇ ਹਨ, “ਮੇਰੇ ਪਤੀ ਪੁਸ਼ਪਿੰਦਰ ਸਿੰਘ ਭਾਰਤੀ ਫੌਜ ਵਿੱਚ ਕਰਨਲ ਵਜੋਂ ਦਿੱਲੀ ਵਿੱਚ ਤਾਇਨਾਤ ਹਨ। ਉਹ ਹੋਲੀ ਦੀ ਛੁੱਟੀ ਲਈ 13 ਮਾਰਚ ਨੂੰ ਦਿੱਲੀ ਤੋਂ ਪਟਿਆਲਾ ਲਈ ਰਵਾਨਾ ਹੋਏ। ਰਾਤ ਨੂੰ ਉਹ ਕੁਝ ਖਾਣ ਲਈ ਘਰ ਤੋਂ ਪੰਜ ਮਿੰਟ ਦੀ ਦੂਰੀ ਉੱਤੇ ਇੱਕ ਢਾਬੇ ਉੱਤੇ ਰੁਕੇ।”
ਪੰਜਾਬ ਪੁਲਿਸ ਦੇ ਮੁਲਾਜ਼ਮ ਕੁਝ ਗੱਡੀਆਂ ਵਿੱਚ ਉੱਥੇ ਪਹੁੰਚੇ ਤੇ ਮੇਰੇ ਪਤੀ ਨੂੰ ਗਾਲ਼ਾਂ ਕੱਢਦੇ ਹੋਏ ਗੱਡੀ ਹਟਾਉਣ ਲਈ ਕਿਹਾ। ਜਦੋਂ ਮੇਰੇ ਪਤੀ ਨੇ ਉਨ੍ਹਾਂ ਦੇ ਇਸ ਵਤੀਰੇ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਮੇਰੇ ਪਤੀ ਨਾਲ ਬੁਰੇ ਤਰੀਕੇ ਨਾਲ ਕੁੱਟਮਾਰ ਕੀਤੀ ਤੇ ਉਨ੍ਹਾਂ ਦਾ ਪਛਾਣ ਪੱਤਰ ਵੀ ਖੋਹ ਲਿਆ। ਜਦੋਂ ਮੇਰੇ ਬੇਟੇ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨਾਲ ਵੀ ਕੁੱਟਮਾਰ ਕੀਤੀ ਗਈ। ਉਨ੍ਹਾਂ ਦੋਹਾਂ ਨੂੰ ਬਹੁਤ ਸੱਟਾਂ ਲੱਗੀਆਂ ਤੇ ਫਿਰ ਅਸੀਂ ਉਨ੍ਹਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਤੇ ਪੁਲਿਸ ਕੰਟੋਰਲ ਰੂਮ ਉੱਤੇ ਜਾਣਕਾਰੀ ਵੀ ਦਿੱਤੀ। ਜਸਵਿੰਦਰ ਕੌਰ ਬਾਠ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਉਨ੍ਹਾਂ ਉੱਤੇ ਸਮਝੌਤਾ ਕਰਨ ਦਾ ਦਬਾਅ ਬਣਾਇਆ ਗਿਆ ਸੀ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ