ਹਵਨ ਨਾਲ ਹੋਇਆ ਐਚ.ਐਮ.ਵੀ. ਕਾਲਜੀਏਟ ਸਕੂਲ ਦੇ ਨਵੇਂ ਵਿਦਿਅਕ ਸੈਸ਼ਨ ਦਾ ਸ਼ੁਭਅਰੰਭ
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਐਚ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਦੀ ਯੋਗ ਅਗਵਾਈ ਹੇਠ ਨਵੇਂ ਵਿਦਿਅਕ ਸੈਸ਼ਨ 2025-26 ਦੇ ਸ਼ੁਭ ਮੌਕੇ ਤੇ ਹਵਨ ਯੱਗ ਦਾ ਆਯੋਜਨ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣਾ ਅਤੇ ਨੈਤਿਕ ਮੁੱਲਾਂ ਪ੍ਰਤੀ ਜਾਗਰੂਕ ਕਰਨਾ ਰਿਹਾ। ਸਭ ਤੋਂ ਪਹਿਲਾਂ ਪਰਮਪਿਤਾ ਪਰਮਾਤਮਾ ਦੇ ਚਰਨਾਂ ਵਿੱਚ ਨਤਮਸਤਕ ਹੁੰਦਿਆਂ ਮੰਤਰਾਂ ਦੇ ਉਚਾਰਣ ਰਾਹੀਂ ਅਗਨੀ ਵਿੱਚ ਆਹੂਤੀਆਂ ਪਾ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ। ਪ੍ਰਿੰਸੀਪਲ ਡਾ. ਅਜੇ ਸਰੀਨ ਨੇ ਵਿਦਿਆਰਥਣਾਂ ਨੂੰ ਆਪਣੀ ਸ਼ਖਸੀਅਤ ਵਿੱਚ ਸਕਾਰਾਤਮਕਤਾ ਦਾ ਸੰਚਾਰ ਕਰਨ ਅਤੇ ਹੋਰ ਸਿੱਖਣ ਦੀ ਚਾਹ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਨਵੇਂ ਸੈਸ਼ਨ ਦੇ ਸ਼ੁਭਆਰੰਭ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਡਾ. ਸੀਮਾ ਮਰਵਾਹਾ, ਸਕੂਲ ਕੋਆਰਡੀਨੇਟਰ ਅਤੇ ਡੀਨ ਅਕਾਦਮਿਕ ਨੇ ਵਿਦਿਆਰਥਣਾਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਜੀਵਨ ਵਿੱਚ ਸਫਲਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੂੰ ਹਮੇਸ਼ਾ ਅਨੁਸ਼ਾਸਨ ਵਿੱਚ ਰਹਿੰਦਿਆਂ ਹੋਇਆਂ ਆਧੁਨਿਕ ਟੈਕਨਾਲੋਜੀ ਦੀ ਸਹੀ ਵਰਤੋਂ ਕਰਨੀ ਚਾਹੀਦੀ ਹੈ। ਸ੍ਰੀਮਤੀ ਅਰਵਿੰਦਰ ਕੌਰ ਬੇਰੀ, ਸਕੂਲ ਕੋ-ਕੋਆਰਡੀਨੇਟਰ ਨੇ ਵਿਦਿਆਰਥਣਾਂ ਨੂੰ ਮਿਹਨਤ ਤੇ ਸਮਰਪਣ ਨਾਲ ਸਫਲਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਪੜ੍ਹਾਈ ਦੇ ਨਾਲ-ਨਾਲ ਸਹਾਇਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈਣ ਲਈ ਉਤਸਾਹਿਤ ਕੀਤਾ। ਹਵਨ ਦੀ ਸਮਾਪਤੀ ਡਾ. ਮੀਨੂ ਤਲਵਾੜ ਵੱਲੋਂ ਸ਼ਾਂਤੀ ਪਾਠ ਨਾਲ ਕੀਤੀ ਗਈ। ਇਸ ਮੌਕੇ ਸੁਪਰਡੰਟ ਸ਼੍ਰੀ ਪੰਕਜ ਜੋਤੀ ਅਤੇ ਸ੍ਰੀਮਤੀ ਸੀਮਾ ਕੇ. ਜੋਸ਼ੀ ਅਤੇ ਸਕੂਲ ਸੈਕਸ਼ਨ ਦੇ ਅਧਿਆਪਕ ਵੀ ਮੌਜੂਦ ਰਹੇ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਇਂੰਨੋਸੈਂਟ ਹਾਰਟਸ ਵਿੱਚ ਸਵਰਗਵਾਸੀ ਸ੍ਰੀਮਤੀ ਕਮਲੇਸ਼ ਬੌਰੀ ਜੀ ਦੀ ਬਰਥ ਐਨੀਵਰਸਿਰੀ ਮੌਕੇ ਸ਼ਰਧਾਪੂਰਵਕ ਮਨਾਇਆ ਗਿਆ ਫਾਊਂਡਰਜ਼ ਡੇ
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ