ਜ਼ਿਲ੍ਹਾ ਮੈਜਿਸਟ੍ਰੇਟ ਨੇ ਜਲੰਧਰ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਜਲੰਧਰ, 26 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਲੰਧਰ ਦੇ ਅਧਿਕਾਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ ਅਤੇ ਡਰੋਨ ਤੇ ਅਨਮੈਨਡ ਏਰੀਅਲ ਵਹੀਕਲਜ਼ (ਯੂ.ਏ.ਵੀਜ਼.) ਉਡਾਉਣ ’ਤੇ ਤੁਰੰਤ ਪ੍ਰਭਾਵ ਤੇ ਸਖ਼ਤੀ ਨਾਲ ਪਾਬੰਦੀ ਹੋਵੇਗੀ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਇਸੇ ਮੰਤਵ ਲਈ ਯੂ.ਏ.ਵੀ./ਡਰੋਨ ਦੀ ਵਰਤੋਂ ਵਿੱਚ ਸ਼ਾਮਲ ਪੁਲਿਸ ਅਤੇ ਹਥਿਆਰਬੰਦ ਸੈਨਾਵਾਂ ਨੂੰ ਯੂ.ਏ.ਵੀ./ਡਰੋਨ ਦੀ ਤਾਇਨਾਤੀ ਤੋਂ ਪਹਿਲਾਂ ਇਸ ਦਫ਼ਤਰ ਨੂੰ ਸੂਚਨਾ ਦੇਣੀ ਹੋਵੇਗੀ। ਇਹ ਹੁਕਮ 21 ਮਾਰਚ 2025 ਨੂੰ ਜਾਰੀ ਹੋਣ ਤੋਂ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹੇਗਾ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ