ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ
ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਹੀਂ ਚੱਲੇਗੀ
( Madan Singh KOROTANY, Chief Eidter ) ਮਾਲੇਰਕੋਟਲਾ, 25 ਮਾਰਚ 2025,
ਜਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਇਹ ਵੀ ਹਦਾਇਤ ਕੀਤੀ ਜਾਂਦੀ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੇਕਸ਼ਨ ਕਰਵਾਉਣੀ ਲਾਜਮੀ ਹੋਵੇਗੀ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਹੀਂ ਵਰਤੀ ਜਾਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਸ ਲਈ ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨ-ਮਾਲ ਦਾ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਕੰਬਾਈਨਾਂ ਨਾਲ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਉਸ ਦੀ ਕਟਾਈ ਕਰ ਦਿੱਤੀ ਜਾਂਦੀ ਹੈ ਅਤੇ ਇਸ ਕਰ ਕੇ ਹਰੀ ਕੱਟੀ ਹੋਈ ਕਣਕ ਸੁੱਕਣ ਤੇ ਕਾਲੀ ਪੈ ਜਾਂਦੀ ਹੈ। ਇਹ ਕਾਲੀ ਅਤੇ ਗਿੱਲੀ ਕਣਕ ਦੀ ਮੰਡੀਆਂ ਵਿੱਚ ਵਿਕਰੀ ਦੀ ਦਿੱਕਤ ਆਉਂਦੀ ਹੈ ਜਿਸ ਕਰਕੇ ਕਈ ਵਾਰ ਲਾਅ ਐਂਡ ਆਰਡਰ ਭੰਗ ਹੋਣ ਦੀ ਸਥਿਤੀ ਪੈਦਾ ਹੋ ਜਾਂਦੀ ਹੈ। ਕਈ ਥਾਵਾਂ ਉੱਪਰ ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਈਨਾਂ ਵੀ ਫਸਲ ਦੀ ਕਟਾਈ ਕਰਦੀਆਂ ਹਨ, ਮਕੈਨੀਕਲ ਨੁਕਸ ਹੋਣ ਕਾਰਨ ਕਣਕ ਦੀ ਕੁਆਲਟੀ ਪ੍ਰਭਾਵਿਤ ਹੁੰਦੀ ਹੈ, ਜਿਸ ਕਰਕੇ ਖ਼ਰੀਦ ਏਜੰਸੀਆਂ ਵੱਲੋਂ ਇਸ ਦੀ ਖਰੀਦ ਕਰਨ ਤੋਂ ਮਨਾਹੀ ਕੀਤੀ ਜਾਂਦੀ ਹੈ। ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ਤੇ ਦੇਸ਼ ਦੇ ਕਣਕ ਉਤਪਾਦਨ ਤੇ ਮਾੜਾ ਅਸਰ ਪੈਂਦਾ ਹੈ। ਇਸ ਕਰਕੇ ਇਹ ਪਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ।
ਇਹ ਹੁਕਮ ਮਿਤੀ 01 ਅਪ੍ਰੈਲ ਤੋਂ 31 ਮਈ ਤੱਕ ਲਾਗੂ ਰਹੇਗਾ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ