ਰੱਬੀ ਸੀਜ਼ਨ ਦੀ ਸਫਲਤਾ ਤੇ ਵਿੱਤੀ ਸਾਲ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਜਲੰਧਰ, 1 ਅਪ੍ਰੈਲ : ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਵਿਭਾਗ ਦੇ ਜ਼ਿਲ੍ਹਾ ਦਫ਼ਤਰ ਜਲੰਧਰ ਵੱਲੋਂ ਅੱਜ ਰੱਬੀ ਸੀਜ਼ਨ 2025-26 ਦੀ ਸਫਲਤਾ ਅਤੇ ਵਿੱਤੀ ਸਾਲ 2025-26 ਦੀ ਸ਼ੁਰੂਆਤ ਨੂੰ ਮੁੱਖ ਰੱਖਦਿਆਂ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।

ਇਸ ਮੌਕੇ ਡਿਪਟੀ ਡਾਇਰੈਕਟਰ ਮਨੀਸ਼ ਨਰੂਲਾ ਅਤੇ ਜ਼ਿਲ੍ਹਾ ਕੰਟਰੋਲਰ ਨਰਿੰਦਰ ਸਿੰਘ ਨੇ ਜ਼ਿਲ੍ਹੇ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਪਾਠ ਸਰਵਣ ਕੀਤਾ। ਵਿੱਤੀ ਸਾਲ ਦੌਰਾਨ ਵਿਭਾਗ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ । ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ
ਪੰਜਾਬ – ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਐਲਪੀਯੂ ਵਿੱਚ ਹੰਗਾਮਾ: ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਗਾ ਦਿੱਤੀ, ਐਂਟਰੀ ਗੇਟ ਤੋੜਨ ਦੀ ਕੋਸ਼ਿਸ਼ ਕੀਤੀ; ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ