Global Awareness News

Awareness is Power: Know the World

ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ *ਤੇ ਪਾਬੰਦੀ

ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ *ਤੇ ਪਾਬੰਦੀ

( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਜਲੰਧਰ/ਮਾਨਸਾ, 08 ਅਪ੍ਰੈਲ :
ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸ਼੍ਰੀ ਆਕਾਸ਼ ਬਾਂਸਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ *ਤੇ ਪੂਰਨ ਤੌਰ *ਤੇ ਪਾਬੰਦੀ ਦੇ ਹੁਕਮ ਲਗਾਏ ਹਨ।
ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪੱਤਰ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਅਕਸਰ ਹੀ ਵੱਖ—ਵੱਖ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਮੇਨ ਗੇਟ *ਤੇ ਰੋਸ/ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ, ਜਿਸ ਨਾਲ ਜਿੱਥੇ ਤਲਵੰਡੀ ਸਾਬੋ ਪਾਵਰ ਲਿਮਟਿਡ ਵਿੱਚ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਵਾਜਾਈ ਵਿੱਚ ਵਿਘਨ ਪੈਂਦਾ ਹੈ, ਉਥੇ ਹੀ ਥਰਮਲ ਪਲਾਂਟ ਦਾ ਕੰਮ—ਕਾਜ ਵੀ ਪ੍ਰਭਾਵਿਤ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਪੰਜਾਬ ਰਾਜ ਦੇ ਮਹੱਤਵਪੂਰਨ ਥਰਮਲ ਪਲਾਂਟਾਂ ਵਿੱਚੋਂ ਇੱਕ ਹੋਣ ਕਰਕੇ ਭਵਿੱਖ ਵਿੱਚ ਜੇਕਰ ਕਿਸੇ ਵੀ ਜੱਥੇਬੰਦੀ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਵਿਖੇ ਰੋਸ ਮੁਜ਼ਾਹਰਾ ਜਾਂ ਧਰਨਾ ਪ੍ਰਦਰਸ਼ਨ ਕਰਨਾ ਹੈ ਤਾਂ ਉਹ ਆਪਣਾ ਰੋਸ ਮੁਜ਼ਾਹਰਾ ਜਾਂ ਧਰਨਾ ਪ੍ਰਦਰਸ਼ਨ ਥਰਮਲ ਪਲਾਂਟ ਤੋਂ 500 ਮੀਟਰ ਦੀ ਦੂਰੀ *ਤੇ ਹੀ ਕਰਨ ਤਾਂ ਜੋ ਥਰਮਲ ਪਲਾਂਟ ਦਾ ਕੰਮ ਪ੍ਰਭਾਵਿਤ ਨਾ ਹੋਵੇ।
ਇਹ ਹੁਕਮ 31 ਮਈ 2025 ਤੱਕ ਲਾਗੂ ਰਹੇਗਾ।