ਜਥੇਦਾਰ ਗੜਗੱਜ ਵੱਲੋਂ ਆਪਣਾ ਪੱਖ ਰੱਖਣ ਦਾ ਖੁੱਲ੍ਹਾ ਸੱਦਾ, ਢੱਡਰੀਆਂ ਵਾਲੇ ‘ਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾਉਣ ਤੇ ਵਿਚਾਰ,
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਜਲੰਧਰ/ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਤੋਂ 24 ਅਗਸਤ 2020 ਨੂੰ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਵਿਵਾਦਤ ਬਿਆਨ ਅਤੇ ਗਲਤ ਪ੍ਰਚਾਰ ਕਰਨ ਦੇ ਦੋਸ਼ ਹੇਠ ਪਾਬੰਦੀਆਂ ਲਗਾਈਆਂ ਗਈਆਂ ਸਨ। ਜਿਸ ‘ਤੇ ਯੂ ਟਰਨ ਲੈਂਦਿਆਂ ਮੌਜੂਦਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਨ੍ਹਾਂ ਪਾਬੰਦੀਆਂ ਨੂੰ ਹਟਾਉਣਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਗਿਆਨੀ ਗੜਗੱਜ ਵੱਲੋਂ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਆ ਕੇ ਆਪਣਾ ਪੱਖ ਰੱਖਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਇਹ ਚਰਚਾਵਾਂ ਚੱਲ ਰਹੀਆਂ ਹਨ ਕਿ ਢੱਡਰੀਆਂ ਵਾਲੇ ਪ੍ਰਤੀ ਜਥੇਦਾਰ ਗੜਗੱਜ ਵੱਲੋਂ ਨਰਮ ਪੱਖ ਵਰਤਦਿਆਂ ਲਗਾਈਆਂ ਗਈਆਂ ਰੋਕਾਂ ਨੂੰ ਹਟਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ 24 ਅਗਸਤ 2020 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਬੋਲੇ ਕਥਨਾਂ ਦੇ ਸਬੰਧ ਵਿਚ ਪੜਤਾਲ ਲਈ ਬਣਾਈ ਵਿਦਵਾਨਾਂ ਦੀ ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਗੁਰਮਤਿ ਪ੍ਰਤੀ ਗਲਤ ਬਿਆਨੀਆਂ ਕਰਨ ਅਤੇ ਇਸ ਸਬੰਧੀ ਸਪੱਸ਼ਟੀਕਰਨ ਦੇਣ ਤੋਂ ਵੀ ਇਨਕਾਰੀ ਹੋਣ ਕਾਰਨ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ, ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਆਦੇਸ਼ ਕੀਤਾ ਸੀ ਕਿ ਜਿੰਨਾ ਚਿਰ ਢੱਡਰੀਆਂ ਵਾਲਾ ਆਪਣੀ ਗਲਤ ਬਿਆਨੀਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮਾਫੀ ਨਹੀਂ ਮੰਗਦਾ ਉਨਾਂ ਚਿਰ ਤੱਕ ਇਸ ਦੇ ਸਮਾਗਮ ਨਾ ਕਰਵਾਏ ਜਾਣ, ਨਾ ਇਸ ਨੂੰ ਸੁਣਿਆ ਜਾਵੇ ਅਤੇ ਨਾ ਹੀ ਇਸ ਦੀਆਂ ਵੀਡੀਓ ਆਦਿ ਅੱਗੇ ਸ਼ੇਅਰ ਕੀਤੀਆਂ ਜਾਣ। ਜੇਕਰ ਇਹ ਬਾਜ ਨਾ ਆਇਆਂ ਤਾਂ ਇਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲੰਮਾ ਸਮਾਂ ਢੱਡਰੀਆਂਵਾਲਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖ ਸਕਿਆ ਅਤੇ ਨਾ ਹੀ ਉਸ ਵੱਲੋਂ ਸਮਾਗਮ ਕੀਤੇ ਜਾਂਦੇ ਸਨ । ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਾਰਜ ਭਾਗ ਸੰਭਾਲਿਆ ਉਸ ਤੋਂ ਉਪਰੰਤ ਢੱਡਰੀਆਂ ਵਾਲੇ ਨੇ ਸਮਾਗਮ ਵੀ ਕੀਤੇ ਅਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ। ਇਸ ਤੋਂ ਬਾਅਦ ਜਥੇਦਾਰ ਨੇ ਢੱਡਰੀਆਂਵਾਲੇ ਦੀ ਅਤੇ ਢੱਡਰੀਆਂ ਵਾਲੇ ਵੱਲੋਂ ਜਥੇਦਾਰ ਦੀ ਸ਼ਲਾਘਾ ਕੀਤੀ ਗਈ ਅਤੇ ਜਥੇਦਾਰ ਵੱਲੋਂ ਢੱਡਰੀਆਂ ਵਾਲੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆ ਕੇ ਆਪਣਾ ਪੱਖ ਰੱਖਣ ਦਾ ਵੀ ਖੁੱਲਾ ਸੱਦਾ ਦੇ ਦਿੱਤਾ। ਜਿਸ ਤੋਂ ਇਸ ਸਪਸ਼ਟ ਹੋ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਢੱਡਰੀਆਂਵਾਲੇ ‘ਤੇ 2020 ਤੋਂ ਲੱਗੀਆਂ ਰੋਕਾਂ ਹਟਾ ਕੇ ਉਸ ਨੂੰ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਗਾਂਹ ਤੋਰਿਆ ਜਾਵੇਗਾ। ਭਾਈ ਢੱਡਰੀਆਂ ਵਾਲੇ 22 ਅਪ੍ਰੈਲ ਤੋਂ 10 ਮਈ ਤੱਕ ਵਿਦੇਸ਼ ਦੌਰੇ ‘ਤੇ ਚਲੇ ਗਏ ਹਨ ਅਤੇ ਢੱਡਰੀਆਂਵਾਲੇ ਨੇ ਜਾਣ ਤੋਂ ਪਹਿਲਾ ਇਹ ਵੀ ਸਪਸ਼ਟ ਕੀਤਾ ਹੈ ਕਿ ਉਹ ਵਿਦੇਸ਼ ਦੌਰੇ ਤੋਂ ਵਾਪਸ ਆ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ ਤੇ ਉਮੀਦ ਹੈ ਕਿ ਉਸ ਤੋਂ ਬਾਅਦ ਖੁੱਲ ਕੇ ਸਿੱਖੀ ਦਾ ਪ੍ਰਚਾਰ ਕੀਤਾ ਜਾਵੇਗਾ। ਢੱਡਰੀਆਂਵਾਲੇ ਨੇ ਆਪਣੇ ਦਿੱਤੇ ਬਿਆਨ ਵਿੱਚ ਨਾ ਤਾਂ ਆਪਣਾ ਪੱਖ ਰੱਖਣ ਦੀ ਗੱਲ ਕੀਤੀ ਹੈ ਅਤੇ ਨਾ ਹੀ ਮਾਫੀ ਮੰਗਣ ਦਾ ਜ਼ਿਕਰ ਕੀਤਾ ਹੈ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…