ਪ੍ਰਵੀਨ ਕੁਮਾਰ ਸਿਨਹਾ ਆਈਪੀਐਸ ਨੂੰ ਵਾਧੂ ਚਾਰਜ ਵਾਧੂ ਪੰਜਾਬ ਵਿਜੀਲੈਂਸ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ।
( ਮਦਨ ਸਿੰਘ ਕੋਰੋਟਾਣੇ, ਮੁੱਖ ਸੰਪਾਦਕ ) ਜਲੰਧਰ/ਪ੍ਰਵੀਨ ਕੁਮਾਰ ਸਿਨਹਾ ਆਈਪੀਐਸ ਨੂੰ ਵਾਧੂ ਚਾਰਜ ਦੇ ਪੰਜਾਬ ਵਿਜੀਲੈਂਸ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਸੁਰਿੰਦਰ ਪਾਲ ਸਿੰਘ ਪਰਮਾਰ ਦੇ ਸਸਪੈਂਡ ਹੋਣ ਤੋਂ ਬਾਅਦ ਪ੍ਰਵੀਨ ਕੁਮਾਰ ਸਿਨਹਾ ਨੂੰ ਪੰਜਾਬ ਵਿਜੀਲੈਂਸ ਦੇ ਮੁਖੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ 7 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਵੀਨ ਕੁਮਾਰ ਸਿਨਹਾ ਨੂੰ ਪੰਜਾਬ ਪੁਲਿਸ ਦੇ ਇੰਟੈਲੀਜੈਂਸੀ ਵਿਭਾਗ ਦਾ ਮੁਖੀ ਨਿਯੁਕਤ ਕੀਤਾ ਗਿਆ ਸੀ।
ਸਿਨਹਾ ਦੀ ਤਾਇਨਾਤੀ ਸਬੰਧੀ ਜਾਰੀ ਸਰਕਾਰੀ ਹੁਕਮ ਵਿੱਚ ਕਿਹਾ ਗਿਆ ਸੀ ਕਿ ਏਡੀਜੀਪੀ ਜੈਸਵਾਲ ਦਾ ਹੁਕਮ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਸਿਨਹਾ ਕੋਲ ਖੁਫੀਆ ਵਿਭਾਗ ਦਾ ਵਾਧੂ ਚਾਰਜ ਸੀ ਅਤੇ ਉਹ ਏਡੀਜੀਪੀ-ਐਨਆਰਆਈ ਵਿੰਗ ਦਾ ਵੀ ਚਾਰਜ ਸੰਭਾਲ ਰਹੇ ਸਨ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਅੱਜ ਪੰਜਾਬ ਸਰਕਾਰ ਨੇ ਵਿਜੀਲੈਂਸ ਦੇ ਮੁੱਖ ਨਿਰਦੇਸ਼ਕ ਏਡੀਜੀਪੀ ਐਸਪੀਐਸ ਪਰਮਾਰ, ਏਆਈਜੀ ਫਲਾਇੰਗ ਸਕੁਐਡ ਸਵਰਨਦੀਪ ਸਿੰਘ ਅਤੇ ਐਸਐਸਪੀ ਵਿਜੀਲੈਂਸ ਬਿਊਰੋ ਜਲੰਧਰ ਹਰਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਡਰਾਈਵਿੰਗ ਲਾਇਸੈਂਸ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਕੀਤੀ ਗਈ ਹੈ।
ਹੁਣ, 1994 ਬੈਚ ਦੇ ਆਈਪੀਐਸ ਅਧਿਕਾਰੀ ਏਡੀਜੀਪੀ ਐਨਆਰਆਈ ਪ੍ਰਵੀਨ ਕੁਮਾਰ ਨੂੰ ਵਿਜੀਲੈਂਸ ਬਿਊਰੋ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਉਹ ਏਡੀਜੀਪੀ ਇੰਟੈਲੀਜੈਂਸ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ। ਪੰਜਾਬ ਦੀ ‘ਆਪ’ ਸਰਕਾਰ ਦੇ ਬੁਲਾਰੇ ਅਨੁਸਾਰ, ਇਨ੍ਹਾਂ ਅਧਿਕਾਰੀਆਂ ਨੇ ਇਸ ਘੁਟਾਲੇ ਵਿੱਚ ਕਾਰਵਾਈ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਕਾਰਵਾਈ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਵੀ ਭ੍ਰਿਸ਼ਟਾਚਾਰੀਆਂ ਨੂੰ ਬਚਾਉਂਦਾ ਹੈ, ਉਸਨੂੰ ਬਖਸ਼ਿਆ ਨਹੀਂ ਜਾਵੇਗਾ।
ਵਿਜੀਲੈਂਸ ਮੁਖੀ ਐਸਪੀਐਸ ਪਰਮਾਰ 1997 ਬੈਚ ਦੇ ਸੀਨੀਅਰ ਆਈਪੀਐਸ ਅਧਿਕਾਰੀ ਹਨ। ਉਨ੍ਹਾਂ ਨੂੰ 26 ਮਾਰਚ ਨੂੰ ਵਿਜੀਲੈਂਸ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ। ਫਿਰ ਸਰਕਾਰ ਸਹਿਮਤ ਹੋ ਗਈ। ਨਾਗੇਸ਼ਵਰ ਰਾਓ ਨੂੰ ਹਟਾ ਦਿੱਤਾ ਗਿਆ। ਉਸ ਸਮੇਂ ਪਰਮਾਰ ਏਡੀਜੀਪੀ ਕਾਨੂੰਨ ਅਤੇ ਵਿਵਸਥਾ ਸਨ। ਇਸ ਕਾਰਵਾਈ ਸੰਬੰਧੀ ਵਿਸਤ੍ਰਿਤ ਕਾਰਵਾਈ ਸਰਕਾਰ ਵੱਲੋਂ ਜਲਦੀ ਹੀ ਜਾਰੀ ਕੀਤੀ ਜਾਵੇਗੀ।

More Related Stories
LPG ਗੈਸ ਬੁਕਿੰਗ ‘ਚ ਵੱਡਾ ਬਦਲਾਅ: 1 ਅਕਤੂਬਰ ਤੋਂ ਲਾਗੂ ਹੋਣਗੇ ਨਵੇਂ ਨਿਯਮ, ਸਬਸਿਡੀ ਲੈਣ ਲਈ ਕਰਨਾ ਪਵੇਗਾ ਇਹ ਕੰਮ
ਲੁਧਿਆਣਾ ਦੇ 3.60 ਲੱਖ ਤੋਂ ਵੱਧ ਮੁਲਾਜ਼ਮਾਂ ‘ਤੇ ਪਵੇਗਾ ਅਸਰ : ਸਵਾਮੀ
ਹੁਣ UPI ਪੇਮੈਂਟ ‘ਤੇ 15 ਅਕਤੂਬਰ ਤੋਂ ਕਿੰਨੇ ਪੈਸੇ ਲੱਗਣਗੇ