ਪੰਜਾਬ ਦੇ ਲੋਕ ਸੰਪਰਕ ਵਿਭਾਗ ‘ਚ ਅੱਠ ਅਧਿਕਾਰੀਆਂ ਦੀਆਂ ਤਰੱਕੀਆਂ
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਜਲੰਧਰ/ ਚੰਡੀਗੜ੍ਹ:ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਦੋ ਡਿਪਟੀ ਡਾਇਰੈਕਟਰਾਂ ਨੂੰ ਤਰੱਕੀ ਦੇ ਕੇ ਜੁਆਇੰਟ ਡਾਇਰੈਕਟਰ ਅਤੇ ਪੰਜ ਸੂਚਨਾ ਤੇ ਲੋਕ ਸੰਪਰਕ ਅਧਿਕਾਰੀਆਂ ਨੂੰ ਡਿਪਟੀ ਡਾਇਰੈਕਟਰ ਤੇ ਇਕ ਆਰਟ ਅਗਜ਼ੈਕਟਿਵ ਨੂੰ ਡਿਪਟੀ ਡਾਇਰੈਕਟਰ ਬਣਾਇਆ ਹੈ। ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਵਾਨਗੀ ਮਗਰੋਂ ਅੱਜ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਸ ਮੌਕੇ ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ ਨੂੰ ਜੁਆਇੰਟ ਡਾਇਰੈਕਟਰ ਬਣਾਇਆ ਗਿਆ ਹੈ ਤੇ ਇਸ਼ਿਵੰਦਰ ਸਿੰਘ ਗਰੇਵਾਲ ਨੂੰ ਮੁੱਖ ਦਫ਼ਤਰ ਚੰਡੀਗੜ੍ਹ ਅਤੇ ਮਨਵਿੰਦਰ ਸਿੰਘ ਨੂੰ ਜੁਆਇੰਟ ਡਾਇਰੈਕਟਰ ਪ੍ਰੈੱਸ/ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ ਅਤੇ ਮਨਵਿੰਦਰ ਸਿੰਘ ਨੂੰ ਵਾਧੂ ਚਾਰਜ ਜੁਆਇੰਟ ਡਾਇਰੈਕਟਰ ਬਾਰਡਰ ਰੇਂਜ ਅੰਮ੍ਰਿਤਸਰ ਦਿੱਤਾ ਗਿਆ ਹੈ। ਇਸ ਤਰ੍ਹਾਂ ਪਦਉੱਨਤ ਕੀਤੇ ਛੇ ਡਿਪਟੀ ਡਾਇਰੈਕਟਰਾਂ ਵਿੱਚੋਂ ਰੁਚੀ ਕਾਲੜਾ ਨੂੰ ਬਠਿੰਡਾ, ਰਸ਼ਿਮ ਵਰਮਾ ਨੂੰ ਮੁੱਖ ਦਫ਼ਤਰ ਤੇ ਵਾਧੂ ਚਾਰਜ ਸ੍ਰੀ ਆਨੰਦਪੁਰ ਸਾਹਿਬ, ਨਵਦੀਪ ਸਿੰਘ ਗਿੱਲ ਨੂੰ ਮੁੱਖ ਦਫ਼ਤਰ ਚੰਡੀਗੜ੍ਹ, ਪ੍ਰਭਦੀਪ ਸਿੰਘ ਕੌਲਧਰ ਨੂੰ ਮੁੱਖ ਦਫ਼ਤਰ ਤੇ ਵਾਧੂ ਚਾਰਜ ਸੰਗਰੂਰ, ਹਾਕਮ ਥਾਪਰ ਨੂੰ ਜਲੰਧਰ ਅਤੇ ਹਰਦੀਪ ਸਿੰਘ ਨੂੰ ਮੁੱਖ ਦਫ਼ਤਰ ਤਾਇਨਾਤ ਕੀਤਾ ਗਿਆ ਹੈ। ਨਵੇਂ ਪਦਉੱਨਤ ਅਧਿਕਾਰੀਆਂ ਨੇ ਅੱਜ ਵਿਭਾਗ ਦੇ ਸਕੱਤਰ ਰਾਮਵੀਰ ਕੋਲ ਜੁਆਇਨ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਤੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੈ।
Global Awareness News ਦੇ ਮੁੱਖ ਸੰਪਾਦਕ ਅਤੇ ਸੁੱਚੀ ਟੀਮ ਵੱਲੋਂ ਸੂਚਨਾ ਤੇ ਲੋਕ ਸੰਪਰਕ ਅਧਿਕਾਰੀਆਂ ਨੂੰ ਡਿਪਟੀ ਡਾਇਰੈਕਟਰ ਬਣਾਉਣ ਤੇ ਸਾਰਿਆਂ ਤਰੱਕੀ ਕੀਤੀ ਵਾਲੇ ਅਫਸਰਾਂ ਨੂੰ ਬਹੁਤ ਬਹੁਤ ਵਧਾਈ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਇਂੰਨੋਸੈਂਟ ਹਾਰਟਸ ਵਿੱਚ ਸਵਰਗਵਾਸੀ ਸ੍ਰੀਮਤੀ ਕਮਲੇਸ਼ ਬੌਰੀ ਜੀ ਦੀ ਬਰਥ ਐਨੀਵਰਸਿਰੀ ਮੌਕੇ ਸ਼ਰਧਾਪੂਰਵਕ ਮਨਾਇਆ ਗਿਆ ਫਾਊਂਡਰਜ਼ ਡੇ
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ