Global Awareness News

Awareness is Power: Know the World

ਬੱਚਿਆ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਅਪੀਲ – ਜਿਲ੍ਹਾ ਬਾਲ ਸੁਰੱਖਿਆ ਅਫਸਰ

ਬੱਚਿਆ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਅਪੀਲ – ਜਿਲ੍ਹਾ ਬਾਲ ਸੁਰੱਖਿਆ ਅਫਸਰ।                                        (ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ) ਜਲੰਧਰ / ਅੰਮ੍ਰਿਤਸਰ 16 ਜੂਨ 2025

ਜਿਲ੍ਹਾ ਬਾਲ ਸੁਰੱਖਿਆ ਅਫਸਰ, ਅੰਮ੍ਰਿਤਸਰ ਸ: ਤਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਜੁਵੇਨਾਈਲ ਜਸਟਿਸ ਐਕਟ, 2015 ਤਹਿਤ 0 ਤੋ 18 ਸਾਲ ਤੱਕ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਅਤੇ ਸੇਵਾਵਾ ਪ੍ਰਦਾਨ ਕਰਦਾ ਹੈ ਤਾਂ ਜੋ ਕਿ ਹਰ ਇੱਕ ਬੱਚੇ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕੀਤਾ ਜਾ ਸਕੇ ਅਤੇ ਉਸਦੇ ਕਾਨੂੰਨੀ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ। ਇਸਦਾ ਇੱਕ ਅਹਿਮ ਹਿੱਸਾ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਪ੍ਰਕ੍ਰਿਆ ਵਿੱਚ ਸ਼ਾਮਲ ਕਰਨਾ ਅਤੇ ਲੋੜਵੰਦ ਮਾਪਿਆ ਨੂੰ ਕਾਨੂੰਨੀ ਤਰੀਕੇ ਤਹਿਤ ਬੱਚੇ ਦੀ ਅਡਾਪਸ਼ਨ ਕਰਵਾਉਣਾ ਹੈ।
ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ (MOWCD) ਨੋਡਲ ਏਜੰਸੀ ਹੈ। ਇਹ ਜੇ.ਜੇ ਐਕਟ ਅਨਾਥ, ਤਿਆਗੇ ਹੋਏ, ਜਾ ਸਮਰਪਣ ਕੀਤੇ ਗਏ ਬੱਚਿਆਂ (OAS) ਦੀ ਦੇਖਭਾਲ ਸੁਰੱਖਿਆ, ਪੁਨਰਵਾਸ ਅਤੇ ਗੋਦ ਲੈਣ ਲਈ ਕਾਰਾ ਨਵੀ ਦਿੱਲੀ ਰਾਹੀ ਇੱਕ ਵਿਆਪਕ ਕਾਨੂੰਨੀ ਢਾਂਚਾ ਪ੍ਰਦਾਨ ਕਰਦੀ ਹੈ ਅਤੇ ਸਾਰੇ (OAS) ਬੱਚਿਆਂ ਦੀ ਸਥਾਨਕ ਬਾਲ ਭਲਾਈ ਕਮੇਟੀ (CWC) ਨੂੰ ਰਿਪੋਰਟ ਕਰਨ ਦਾ ਆਦੇਸ਼ ਦਿੰਦੀ ਹੈ।
ਇਸ ਨੂੰ ਗੰਭੀਰਤਾ ਨਾਲ ਲੈਦੇ ਹੋਏ ਕਾਰਾ ਨਵੀ, ਦਿੱਲੀ ਵੱਲੋ ਜਾਰੀ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋ ਸਾਰੇ ਸਰਕਾਰੀ/ਪ੍ਰਾਈਵੇਟ ਅਦਾਰਿਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਹਨਾ ਕੋਲ ਇਸ ਤਰ੍ਹਾਂ ਦੇ ਮਾਪੇ/ਬੱਚੇ ਆਉਦੇ ਹਨ ਤਾਂ ਉਹਨਾ ਦੀ ਜਾਣਕਾਰੀ 24 ਘੰਟਿਆ ਦੇ ਅੰਦਰ-ਅੰਦਰ ਚਾਈਲਡ ਹੈਲਪ ਲਾਈਨ 1098 / ਨੇੜੇ ਦੇ ਪੁਲਿਸ ਸਟੇਸ਼ਨ/ਬਾਲ ਭਲਾਈ ਕਮੇਟੀ/ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਜਾ ਰਜਿਸਟਰਡ ਚਾਈਲਡ ਕੇਅਰ ਨੂੰ ਦਿੱਤੀ ਜਾਵੇ ਤਾਂ ਜੋ ਕਿ ਇੱਕ ਕਾਨੂੰਨੀ ਪ੍ਰਕ੍ਰਿਆ ਨੂੰ ਅਪਨਾਉਦੇ ਹੋਏ ਬੱਚੇ ਨੂੰ ਗੋਦ ਲੈਣ ਦੀ ਪ੍ਰਕ੍ਰਿਆ ਵਿੱਚ ਸ਼ਾਮਲ ਕੀਤਾ ਜਾ ਸਕੇ।
ਜੇਕਰ ਕਿਸੇ ਵੀ ਅਦਾਰੇ (ਸਰਕਾਰੀ ਅਤੇ ਪ੍ਰਾਈਵੇਟ)ਵੱਲੋ ਇਸ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਬੱਚੇ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾਦਾ ਹੈ ਜਾ ਜਾਣਕਾਰੀ ਨੂੰ ਗੁਪਤ ਰੱਖਿਆ ਜਾਂਦਾ ਹੈ ਤਾਂ ਇਸ ਸਬੰਧੀ ਉਹਨਾ ਨੂੰ 6 ਮਹੀਨੇ ਦੀ ਸਜਾ ਜਾ 10,000 ਰੁਪਏ ਦਾ ਜੁਰਮਾਨਾ ਜਾ ਦੋਨਾਂ ਦੀ ਸਜਾ ਦਾ ਉਪਲੱਬਧ ਹੈ। ਇਸ ਲਈ ਸਭ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕੋਈ ਵੀ ਆਪਣੇ ਬੱਚੇ ਨੂੰ ਸੁਪਰਦ ਕਰਨਾ ਚਾਹੁੰਦਾ ਹੈ ਜਾ ਬੱਚੇ ਨੂੰ ਗੋਦ ਲੈਣਾ ਚਾਹੁੰਦਾ ਹੈ ਤਾਂ ਉਹ ਆਪਣੇ ਜਿਲ੍ਹੇ ਦੀ ਸਬੰਧਤ ਬਾਲ ਭਲਾਈ ਕਮੇਟੀ ਜਾ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨਾਲ ਸਪੰਰਕ ਕਰ ਸਕਦੇ ਹਨ ਜਾਂ ਇਸ ਸਬੰਧੀ ਜਾਣਕਾਰੀ ਵਿਭਾਗ ਦੀ ਵੈਬਸਾਈਟ www.sswcd.punjab.gov.in ਤੇ ਉਪਲੱਬਧ ਹੈ। ਬੱਚੇ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਜਾਣਕਾਰੀ ਕਾਰਾ ਨਵੀ, ਦਿੱਲੀ ਦੀ ਵੈਬਸਾਈਟ carings.wcd.gov.in ਤੇ ਉਪਲੱਬਧ ਹੈ।